17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਮਹਿਲਾ ਵਲੋਂ ਖ਼ੁਦਕੁਸ਼ੀ

ਫਗਵਾੜਾ, (ਕਪੂਰਥਲਾ), 17 ਅਕਤੂਬਰ (ਹਰਜੋਤ ਸਿੰਘ ਚਾਨਾ)- ਫਗਵਾੜਾ ਵਿਖੇ ਅੱਜ ਇਕ ਮਹਿਲਾ ਵਲੋਂ ਆਪਣੇ ਘਰ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਬਲਬੀਰ ਕੌਰ ਵਜੋਂ ਹੋਈ ਹੈ।

ਅਜੀਤ ਡੈਸਕ 17-10-2026

ਫਗਵਾੜਾ, (ਕਪੂਰਥਲਾ), 17 ਅਕਤੂਬਰ (ਹਰਜੋਤ ਸਿੰਘ ਚਾਨਾ)- ਫਗਵਾੜਾ ਵਿਖੇ ਅੱਜ ਇਕ ਮਹਿਲਾ ਵਲੋਂ ਆਪਣੇ ਘਰ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਬਲਬੀਰ ਕੌਰ ਵਜੋਂ ਹੋਈ ਹੈ। ਘਟਨਾ ਸੰਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਉਕਤ ਮਹਿਲਾ ਨੇ ਇਕ ਨਿੱਜੀ ਕੰਪਨੀ ਤੋਂ ਕਰਜ਼ਾ ਲਿਆ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਦੋ ਦਿਨ ਪਹਿਲਾਂ ਕੰਪਨੀ ਦੇ ਕੁਝ ਕਰਿੰਦੇ ਕਰਜ਼ੇ ਦੀ ਵਸੂਲੀ ਲਈ ਉਸ ਦੇ ਘਰ ਆਏ ਸਨ ਅਤੇ ਕਥਿਤ ਤੌਰ ’ਤੇ ਉਸ ਨੂੰ ਧਮਕੀਆਂ ਦੇ ਕੇ ਗਏ ਸਨ। ਇਸ ਤੋਂ ਬਾਅਦ ਮਹਿਲਾ ਵਲੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਹੋ ਕੇ ਇਹ ਕਦਮ ਚੁੱਕੇ ਜਾਣ ਦੀ ਗੱਲ ਕਹੀ ਜਾ ਰਹੀ ਹੈ। ਹਾਲਾਂਕਿ ਖ਼ੁਦਕੁਸ਼ੀ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੁਲਿਸ ਜਾਂਚ ਤੋਂ ਬਾਅਦ ਹੀ ਹੋ ਸਕੇਗੀ। ਮ੍ਰਿਤਕਾ ਆਪਣੇ ਪਿੱਛੇ ਇਕ ਪੁੱਤਰ ਅਤੇ ਇਕ ਧੀ ਛੱਡ ਗਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਗੁਜਰਾਤ: ਫਾਰਮਾਸਿਊਟੀਕਲ ਫੈਕਟਰੀ ਵਿਚ ਹੋਏ ਧਮਾਕੇ ’ਚ 5 ਮਜ਼ਦੂਰਾਂ ਦੀ ਮੌਤ ਅਗਲੀ ਖ਼ਬਰ ਡੇਰਾ ਬਾਬਾ ਨਾਨਕ ਪੁਲਿਸ ਅਤੇ ਬੀ.ਐਸ.ਐਫ਼. ਵਲੋਂ 3 ਕਿਲੋ ਹੈਰੋਇਨ ਤੇ ਇਕ ਕਿਲੋ ਅਫ਼ੀਮ ਬਰਾਮਦ