17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪਰਵਿੰਦਰ ਝੋਟਾ ਹੱਤਿਆਕਾਂਡ- ਧਰਨਾ 5ਵੇਂ ਦਿਨ ਵੀ ਜਾਰੀ, ਹਜ਼ਾਰਾਂ ਲੋਕ ਪਹੁੰਚੇ

ਮਾਨਸਾ, 17 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਮਾਮਲੇ ’ਚ ਇਨਸਾਫ਼ ਲੈਣ ਲਈ ਮਾਨਸਾ ਤਿੰਨਕੋਨੀ ਨਜ਼ਦੀਕ ਧਰਨਾ 5ਵੇਂ ਦਿਨ ਵੀ ਜਾਰੀ ਹੈ।

ਅਜੀਤ ਡੈਸਕ 17-10-2026

ਮਾਨਸਾ, 17 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-  ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਮਾਮਲੇ ’ਚ ਇਨਸਾਫ਼ ਲੈਣ ਲਈ ਮਾਨਸਾ ਤਿੰਨਕੋਨੀ ਨਜ਼ਦੀਕ ਧਰਨਾ 5ਵੇਂ ਦਿਨ ਵੀ ਜਾਰੀ ਹੈ। ਧਰਨੇ ’ਚ ਹਜ਼ਾਰਾਂ ਲੋਕ ਪਹੁੰਚੇ ਹੋਏ ਹਨ। ਅੱਜ ਧਰਨੇ ਨੂੰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਕਾਕਾ ਸਿੰਘ ਕੋਟੜਾ, ਪਰਵਿੰਦਰ ਸਿੰਘ ਬਾਲਿਆਂਵਾਲੀ, ਅਕਾਲੀ ਦਲ (ਵਾਰਿਸ ਪੰਜਾਬ ਦੇ) ਗਿੱਲ ਰਮਤਾਂ,  ਹਰਮੀਤ ਸਿੰਘ ਕਾਦੀਆਂ, ਲੱਖਾ ਸਿਧਾਣਾ, ਧੰਨਾ ਮੱਲ ਗੋਇਲ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸੁਖਵਿੰਦਰ ਸਿੰਘ ਔਲਖ, ਮਾਨਿਕ ਗੋਇਲ ਆਦਿ ਨੇ ਸੰਬੋਧਨ ਕੀਤਾ ਜਦਕਿ ਵੱਖ-ਵੱਖ ਰਾਜਨੀਤਕ ਤੇ ਜਨਤਕ ਜਥੇਬੰਦੀਆਂ ਦੇ ਆਗੂ ਪਹੁੰਚੇ ਹੋਏ ਹਨ। ਪਤਾ ਲੱਗਾ ਹੈ ਕਿ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੀ ਧਰਨੇ ਨੂੰ ਸੰਬੋਧਨ ਕਰਨ ਲਈ ਪਹੁੰਚਣਗੇ। ਉੱਧਰ ਧਰਨੇ ਦੇ ਮੱਦੇਨਜ਼ਰ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ।

ਪਿਛਲੀ ਖ਼ਬਰ ਕਾਂਗਰਸ ਨਾਲ ਸੰਬੰਧਿਤ ਪ੍ਰਮੁੱਖ ਆਗੂ ਦ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਅਗਲੀ ਖ਼ਬਰ ਈ.ਡੀ. ਨੇ ਹਿਰਾਸਤ ’ਚ ਲਿਆ ਅਮਰਦੀਪ ਸਿੰਘ ਗਰੇਵਾਲ