ਕਪੂਰਥਲਾ, 17 ਅਕਤੂਬਰ (ਅਮਰਜੀਤ ਸਿੰਘ ਸਡਾਨਾ) - ਆਮ ਆਦਮੀ ਪਾਰਟੀ ਵਲੋਂ ਦਵਿੰਦਰਪਾਲ ਸਿੰਘ ਹੰਸਪਾਲ ਨੂੰ ਕਪੂਰਥਲਾ ਤੋਂ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ।
ਇੱਥੇ ਜ਼ਿਕਰਯੋਗ ਹੈ ਕਿ ਦਵਿੰਦਰ ਪਾਲ ਸਿੰਘ ਹੰਸਪਾਲ ਰੇਲ ਕੋਚ ਉਦਯੋਗ ਨਾਲ ਜੁੜੇ ਹੋਏ ਹਨ ਤੇ ਅੱਜ ਸਵੇਰੇ ਹੀ ਚੰਡੀਗੜ੍ਹ ਵਿਖੇ ਮਨੀਸ਼ ਸਿਸੋਦੀਆ ਤੇ ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਦੀ ਅਗਵਾਈ ਹੇਠ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਸਨ। ਜਿਨ੍ਹਾਂ ਨੂੰ ਹੁਣ ਪਾਰਟੀ ਨੇ ਕਪੂਰਥਲਾ ਹਲਕੇ ਦੀ ਜ਼ਿੰਮੇਵਾਰੀ ਸੌਂਪਦਿਆਂ ਹਲਕਾ ਇੰਚਾਰਜ ਨਿਯੁਕਤ ਕੀਤਾ।