17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਲਾਇਸੈਂਸ ਰੱਦ ਕਰਨ ਦੇ ਵਿਰੋਧ ’ਚ ਖਨੌਰੀ ਮੰਡੀ ਦੇ ਆੜ੍ਹਤੀਆਂ ਵਲੋਂ ਧਰਨਾ

ਖਨੌਰੀ (ਸੰਗਰੂਰ), 17 ਅਕਤੂਬਰ (ਬਲਵਿੰਦਰ ਸਿੰਘ ਥਿੰਦ)- ਖਨੌਰੀ ਅਨਾਜ ਮੰਡੀ ਦੇ ਇਕ ਆੜ੍ਹਤੀ ਦਾ ਲਾਇਸੈਂਸ ਸੱਤ ਦਿਨਾਂ ਲਈ...

ਅਜੀਤ ਡੈਸਕ 17-10-2026

ਖਨੌਰੀ (ਸੰਗਰੂਰ), 17 ਅਕਤੂਬਰ (ਬਲਵਿੰਦਰ ਸਿੰਘ ਥਿੰਦ)- ਖਨੌਰੀ ਅਨਾਜ ਮੰਡੀ ਦੇ ਇਕ ਆੜ੍ਹਤੀ ਦਾ ਲਾਇਸੈਂਸ ਸੱਤ ਦਿਨਾਂ ਲਈ ਰੱਦ ਕਰਨ ਦੇ ਵਿਰੋਧ ਵਿਚ ਆੜ੍ਹਤੀਆਂ ਨੇ ਦੁਕਾਨਾਂ ਬੰਦ ਕਰਕੇ ਮਾਰਕੀਟ ਕਮੇਟੀ ਦਫ਼ਤਰ ਅੱਗੇ ਧਰਨਾ ਦਿੱਤਾ। ਉਨ੍ਹਾਂ ਹਰਿਆਣਾ ਦੇ ਕਿਸਾਨਾਂ ਦੇ ਪੀਆਰ ਝੋਨੇ ਦੀ ਖ਼ਰੀਦ ’ਤੇ ਰੋਕ ਦਾ ਵੀ ਵਿਰੋਧ ਕੀਤਾ।

ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸਤਪਾਲ ਗਿੱਲ ਅਤੇ ਸਾਬਕਾ ਪ੍ਰਧਾਨ ਸ਼ਮਸ਼ੇਰ ਕਾਜਲ ਨੇ ਕਿਹਾ ਕਿ ਖਨੌਰੀ ਸਰਹੱਦੀ ਮੰਡੀ ਹੋਣ ਕਾਰਨ ਹਰਿਆਣਾ ਦੇ ਨਾਲ ਲੱਗਦੇ ਪਿੰਡਾਂ ਦੇ ਕਿਸਾਨ ਲੰਮੇ ਸਮੇਂ ਤੋਂ ਇੱਥੇ ਫ਼ਸਲ ਵੇਚਦੇ ਆ ਰਹੇ ਹਨ। ਉਨ੍ਹਾਂ ਚਿੰਤਾ ਜਤਾਈ ਕਿ ਇਸ ਕਾਰਵਾਈ ਨਾਲ ਮੰਡੀ ਦਾ ਕਾਰੋਬਾਰ ਪ੍ਰਭਾਵਿਤ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਆੜ੍ਹਤੀਆਂ ਵੱਲ ਕਿਸਾਨਾਂ ਦੀਆਂ ਲਗਭਗ 40 ਤੋਂ 50 ਕਰੋੜ ਰੁਪਏ ਦੀਆਂ ਅਦਾਇਗੀਆਂ ਬਕਾਇਆ ਹਨ।

ਕਾਰਵਾਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ: ਚੇਅਰਮੈਨ

ਮਾਰਕੀਟ ਕਮੇਟੀ ਦੇ ਚੇਅਰਮੈਨ ਜੋਗੀ ਰਾਮ ਭੁੱਲਣ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰਿਆਣਾ ਦੇ ਪੀਆਰ ਝੋਨੇ ਦੀ ਪੰਜਾਬ ਵਿਚ ਖ਼ਰੀਦ ਦੀ ਇਜਾਜ਼ਤ ਨਹੀਂ ਹੈ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਆੜ੍ਹਤੀਆਂ ਦੇ ਲਾਇਸੈਂਸ ਰੱਦ ਕੀਤੇ ਜਾਣਗੇ।

ਪਿਛਲੀ ਖ਼ਬਰ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਨਗਰ ਪੰਚਾਇਤ ਦੀ ਕਾਰਵਾਈ, ਰੇਹੜੀਆਂ ਹਟਾਈਆਂ ਅਗਲੀ ਖ਼ਬਰ ਪਿੰਡ ਚਵਿੰਡਾ ਕਲਾਂ ਵਿਖੇ ਨਸ਼ਿਆਂ ਦੇ ਖ਼ਾਤਮੇ ਲਈ ਪ੍ਰਸ਼ਾਸਨ ਦੀ ਅਹਿਮ ਮੀਟਿੰਗ