17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਲੋਂ ਨੋਟਿਸ ਜਾਰੀ ਕਰਨ ਦੇ ਨਿਰਦੇਸ਼

ਸਨੌਰ (ਪਟਿਆਲਾ), 17 ਅਕਤੂਬਰ (ਗੀਤਵਿੰਦਰ ਸਿੰਘ ਸੋਖਲ)- ਪੰਜਾਬ ਦੀ ਸਿਆਸਤ ਨਾਲ ਜੁੜੀ ਇਕ ਅਹਿਮ ਖ਼ਬਰ ਸਾਹਮਣੇ....

ਅਜੀਤ ਡੈਸਕ 17-10-2026

ਸਨੌਰ (ਪਟਿਆਲਾ), 17 ਅਕਤੂਬਰ (ਗੀਤਵਿੰਦਰ ਸਿੰਘ ਸੋਖਲ)- ਪੰਜਾਬ ਦੀ ਸਿਆਸਤ ਨਾਲ ਜੁੜੀ ਇਕ ਅਹਿਮ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵਲੋਂ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਨਾਲ ਸਬੰਧਤ ਇਕ ਸ਼ਿਕਾਇਤ ’ਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਦਫ਼ਤਰ ਮੁੱਖ ਚੋਣ ਅਧਿਕਾਰੀ, ਪੰਜਾਬ ਵਲੋਂ 16 ਅਕਤੂਬਰ 2026 ਨੂੰ ਜਾਰੀ ਪੱਤਰ ਅਨੁਸਾਰ, ਸ਼ਿਕਾਇਤਕਰਤਾ ਜ਼ਿਲ੍ਹਾ ਪਟਿਆਲਾ ਅਧੀਨ ਹਲਕਾ ਸਨੌਰ ਤੋਂ ਜਨ ਜਨਵਾਦੀ ਪਾਰਟੀ ਦੇ ਪ੍ਰਧਾਨ ਅਮਰਜੀਤ ਸਿੰਘ ਜਾਗਦੇ ਰਹੋ ਵਲੋਂ 9 ਅਕਤੂਬਰ 2026 ਨੂੰ ਇਕ ਸ਼ਿਕਾਇਤ ਦਿੱਤੀ ਗਈ ਸੀ।

ਪੱਤਰ ਵਿਚ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਵਲੋਂ ਧਾਰਮਿਕ ਸਥਾਨਾਂ, ਬਿਜਲੀ ਖੰਭਿਆਂ ਅਤੇ ਸਰਕਾਰੀ ਕੰਧਾਂ ’ਤੇ ਲਗਾਏ ਗਏ ਗੈਰ-ਕਾਨੂੰਨੀ ਫਲੈਕਸਾਂ ਨਾਲ ਸਬੰਧਤ ਮਾਮਲਾ ਉਠਾਇਆ ਗਿਆ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵਲੋਂ ਸਬੰਧਤ ਅਧਿਕਾਰੀ ਨੂੰ ਸ਼ਿਕਾਇਤ ’ਤੇ ਬਣਦੀ ਕਾਰਵਾਈ ਕਰਨ ਅਤੇ ਕਾਰਵਾਈ ਦੀ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ।

ਪਿਛਲੀ ਖ਼ਬਰ ਆਈ.ਪੀ.ਐਲ. ਨਿਲਾਮੀ 16 ਦਸੰਬਰ ਨੂੰ ਅਗਲੀ ਖ਼ਬਰ ਪੈਟਰੋਲ ਪੰਪਾਂ ਦੇ ਨੇੜੇ ਦੁਸਹਿਰਾ ਮਨਾਉਣ ਦਾ ਹੋਇਆ ਵਿਰੋਧ