18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਮੁੱਖ ਮੰਤਰੀ ਮਾਨ ਵਲੋਂ ਅਲੀਸ਼ੇਰ ਵਿਖੇ ਵਾਪਰੇ ਭਿਆਨਕ ਸੜਕ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 18 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਗਰੂਰ ਦੇ ਪਿੰਡ ਅਲੀਸ਼ੇਰ ਵਿਖੇ ਵਾਪਰੇ...

ਅਜੀਤ ਡੈਸਕ 18-10-2026

ਚੰਡੀਗੜ੍ਹ, 18 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਗਰੂਰ ਦੇ ਪਿੰਡ ਅਲੀਸ਼ੇਰ ਵਿਖੇ ਵਾਪਰੇ ਭਿਆਨਕ ਸੜਕ ਹਾਦਸੇ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਸੰਗਰੂਰ ਦੇ ਪਿੰਡ ਅਲੀਸ਼ੇਰ ਵਿਖੇ ਵਾਪਰੇ ਭਿਆਨਕ ਸੜਕ ਹਾਦਸੇ ਦੀ ਖ਼ਬਰ ਬੇਹੱਦ ਦੁਖਦਾਈ ਹੈ... ਹਾਦਸੇ ਵਿਚ ਮਨਰੇਗਾ ਮਜ਼ਦੂਰਾਂ ਸਮੇਤ 8 ਕੀਮਤੀ ਜਾਨਾਂ ਦਾ ਚਲੇ ਜਾਣਾ ਬਹੁਤ ਵੱਡਾ ਘਾਟਾ ਹੈ...

ਦੁੱਖ ਦੀ ਇਸ ਔਖੀ ਘੜੀ 'ਚ ਪੰਜਾਬ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ... ਸਰਕਾਰ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਜ਼ਖ਼ਮੀਆਂ ਦਾ ਸਾਰਾ ਇਲਾਜ ਵੀ ਪੰਜਾਬ ਸਰਕਾਰ ਵਲੋਂ ਬਿਲਕੁਲ ਮੁਫ਼ਤ ਕਰਵਾਇਆ ਜਾਵੇਗਾ...

ਪ੍ਰਮਾਤਮਾ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਬਖਸ਼ੇ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਦੇਵੇ... ਫ਼ਰਾਰ ਡਰਾਈਵਰ ਨੂੰ ਜਲਦ ਕਾਬੂ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ...

ਪਿਛਲੀ ਖ਼ਬਰ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਜ਼ਿੰਬਾਬਵੇ ਨੂੰ 9 ਵਿਕਟਾਂ ਨਾਲ ਹਰਾਇਆ ਅਗਲੀ ਖ਼ਬਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਲਹਿਰਾਗਾਗਾ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ