ਫ਼ਾਜ਼ਿਲਕਾ, 19 ਅਕਤੂਬਰ (ਬਲਜੀਤ ਸਿੰਘ) - ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਅੱਜ ਪੰਜਾਬ ਭਰ ਵਿਚ ਉਨ੍ਹਾਂ ਦੀ ਆਤਮਿਕ ਸ਼ਾਂਤੀ ਅਤੇ ਪੰਜਾਬ ਦੀ ਨੌਜਵਾਨੀ ਦੀ ਚੜ੍ਹਦੀ ਕਲਾ ਲਈ ਗੁਰਦੁਆਰਾ ਸਾਹਿਬਾਨ ਵਿਖੇ ਸੁਖਮਨੀ ਸਾਹਿਬ ਦੇ ਪਾਠ ਕਰਵਾਉਣ ਉਪਰੰਤ ਅਰਦਾਸ ਕੀਤੀ ਗਈ। ਇਸੇ ਲੜੀ ਤਹਿਤ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਹਲਕੇ ਦੇ ਵਿਧਾਇਕਾਂ ਨੂੰ ਲਾਹਨਤ ਪੱਤਰ ਦੇਣ ਦਾ ਐਲਾਨ ਵੀ ਕੀਤਾ ਗਿਆ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਫ਼ਾਜ਼ਿਲਕਾ ਦੇ ਹਲਕਾ ਇੰਚਾਰਜ ਦਵਿੰਦਰ ਸਿੰਘ ਕਮਾਲ ਵਾਲਾ ਨੇ ਦੱਸਿਆ ਕਿ ਸਮੂਹ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਆਗੂਆਂ ਦੇ ਸਹਿਯੋਗ ਨਾਲ ਗੁਰਦੁਆਰਾ ਬਾਬਾ ਨਾਮਦੇਵ ਜੀ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਇਸ ਉਪਰੰਤ ਪਰਵਿੰਦਰ ਸਿੰਘ ਝੋਟਾ ਦੀ ਆਤਮਿਕ ਸ਼ਾਂਤੀ ਅਤੇ ਪੰਜਾਬ ਦੀ ਨੌਜਵਾਨੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।
ਉਨ੍ਹਾਂ ਕਿਹਾ ਕਿ ਜਥੇਬੰਦੀ ਦੀ ਪੰਜਾਬ ਇਕਾਈ ਦੇ ਸੱਦੇ ’ਤੇ ਹਲਕੇ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਸਮੇਤ ਹੋਰ ਸੰਬੰਧਿਤ ਵਿਧਾਇਕਾਂ ਨੂੰ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਲਾਹਨਤ ਪੱਤਰ ਸੌਂਪੇ ਜਾਣਗੇ। ਇਨ੍ਹਾਂ ਪੱਤਰਾਂ ਰਾਹੀਂ ਵਿਧਾਇਕਾਂ ਨੂੰ ਯਾਦ ਕਰਵਾਇਆ ਜਾਵੇਗਾ ਕਿ ਲੋਕਾਂ ਨੇ ਉਨ੍ਹਾਂ ਨੂੰ ਇਲਾਕੇ ਦੀ ਬਿਹਤਰੀ ਅਤੇ ਨੌਜਵਾਨੀ ਨੂੰ ਬਚਾਉਣ ਲਈ ਚੁਣਿਆ ਹੈ, ਨਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚ ਫ਼ਸ ਕੇ ਮਰਨ ਲਈ ਛੱਡਣ ਵਾਸਤੇ।
ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ, ਜਸਬੀਰ ਸਿੰਘ, ਸ਼ੇਰ ਸਿੰਘ, ਸਾਰਜ ਸਿੰਘ, ਗੀਤਕਾਰ ਧੀਰਾ ਬਰਾੜ, ਕਿਸਾਨ ਆਗੂ ਹਰੀਸ਼ ਨੱਡਾ ਤੋਂ ਇਲਾਵਾ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਤਾਜ਼ਾ ਖ਼ਬਰਾਂ
Free
ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਪਰਵਿੰਦਰ ਝੋਟਾ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਸਾਹਿਬ ਵਿਖੇ ਅਰਦਾਸ
ਫ਼ਾਜ਼ਿਲਕਾ, 19 ਅਕਤੂਬਰ (ਬਲਜੀਤ ਸਿੰਘ) - ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਅੱਜ ਪੰਜਾਬ ਭਰ ਵਿਚ ਉਨ੍ਹਾਂ ਦੀ ਆਤਮਿਕ ਸ਼ਾਂਤੀ...
ਅਜੀਤ ਡੈਸਕ
19-10-2026