19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਅਬੋਹਰ ਦੇ ਨੌਜਵਾਨ ਲਵਪ੍ਰੀਤ ਸਿੰਘ ਦੀ ਮੌਤ ਦੇ ਮਾਮਲੇ ’ਚ ਪਰਿਵਾਰ ਸਮੇਤ ਡੀ.ਜੀ.ਪੀ. ਨੂੰ ਮਿਲੇ ਜਾਖੜ

ਚੰਡੀਗੜ੍ਹ, 19 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਅਬੋਹਰ ਦੇ 22 ਸਾਲਾ ਨੌਜਵਾਨ ਲਵਪ੍ਰੀਤ ਸਿੰਘ ਦੀ ਬੀਤੀ 15 ਸਤੰਬਰ ਨੂੰ ਕਥਿਤ ਤੌਰ ’ਤੇ ਨਸ਼ੇ ਦੀ ਓਵਰਡੋਜ਼...

ਅਜੀਤ ਡੈਸਕ 19-10-2026

ਚੰਡੀਗੜ੍ਹ, 19 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਅਬੋਹਰ ਦੇ 22 ਸਾਲਾ ਨੌਜਵਾਨ ਲਵਪ੍ਰੀਤ ਸਿੰਘ ਦੀ ਬੀਤੀ 15 ਸਤੰਬਰ ਨੂੰ ਕਥਿਤ ਤੌਰ ’ਤੇ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਮੌਤ ਦੇ ਮਾਮਲੇ ’ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਭਾਜਪਾ ਦੇ ਸਾਬਕਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਅੱਜ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਸਮੇਤ ਪੰਜਾਬ ਦੇ ਡੀ.ਜੀ.ਪੀ. ਨੂੰ ਮਿਲੇ। ਉਨ੍ਹਾਂ ਦੋਸ਼ ਲਗਾਇਆ ਕਿ ਘਟਨਾ ਨੂੰ ਇਕ ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਿਆ ਅਤੇ ਨਾ ਹੀ ਕਥਿਤ ਤੌਰ ’ਤੇ ਨਸ਼ਾ ਵੇਚਣ ਵਾਲੇ ਵਿਅਕਤੀਆਂ ਵਿਰੁੱਧ ਕੋਈ ਕਾਰਵਾਈ ਕੀਤੀ ਗਈ ਹੈ।
ਜਾਖੜ ਨੇ ਕਿਹਾ ਕਿ ਪਰਿਵਾਰ ਵਲੋਂ ਇਸ ਮਾਮਲੇ ਸੰਬੰਧੀ ਐੱਸ.ਐੱਸ.ਪੀ. ਅਤੇ ਡੀ.ਜੀ.ਪੀ. ਨੂੰ ਸ਼ਿਕਾਇਤਾਂ ਵੀ ਦਿੱਤੀਆਂ ਅਤੇ ਸੀਸੀਟੀਵੀ ਫੁਟੇਜ ਵੀ ਮੁੱਹਈਆ ਕਰਵਾਈਆਂ ਗਈਆਂ ਸਨ, ਪਰ ਉਸ ਦੇ ਬਾਵਜੂਦ ਵੀ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਪੁਲਿਸ ਨੇ ਪਰਿਵਾਰ ਨੂੰ ਲਵਪ੍ਰੀਤ ਸਿੰਘ ਦਾ ਪੋਸਟਮਾਰਟਮ ਤੱਕ ਨਹੀਂ ਕਰਵਾਉਣ ਦਿੱਤਾ।
ਜਾਖੜ ਨੇ ਕਿਹਾ ਕਿ ਪੰਜਾਬ ਵਿਚ ਨਸ਼ਾ ਵੇਚਣ ਵਾਲੇ ਅਜੇ ਵੀ ਬੇਖ਼ੌਫ਼ ਹੋ ਕੇ ਆਪਣਾ ਕਾਰੋਬਾਰ ਚਲਾ ਰਹੇ ਹਨ, ਜਦਕਿ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਵਲੋਂ ਇਸ ਮਾਮਲੇ ਵਿਚ ਜਲਦ ਕਾਰਵਾਈ ਕਰਕੇ ਪਰਿਵਾਰ ਨੂੰ ਇਨਸਾਫ਼ ਨਾ ਦਿਵਾਇਆ ਗਿਆ ਤਾਂ ਉਹ ਅਦਾਲਤ ਦਾ ਰੁਖ਼ ਕਰਨਗੇ।

ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਮਾਮਲੇ ’ਚ ਇਨਸਾਫ਼ ਲੈਣ ਲਈ ਧਰਨਾ 7ਵੇਂ ਦਿਨ ਵੀ ਜਾਰੀ ਅਗਲੀ ਖ਼ਬਰ ਅਕਾਲੀਆਂ ਨੇ ਤੋੜੇ ਪੁਲਿਸ ਦੇ ਬੈਰੀਕੇਡ