19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿਚ ਗੜ੍ਹਸ਼ੰਕਰ ਵਿਖੇ ਜਥੇਬੰਦੀਆਂ ਵਲੋਂ ਧਰਨਾ

ਗੜ੍ਹਸ਼ੰਕਰ ਹੁਸ਼ਿਆਰਪੁਰ), 19 ਅਕਤੂਬਰ (ਧਾਲੀਵਾਲ) - ਗੜ੍ਹਸ਼ੰਕਰ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਹਲਕਾ ਵਿਧਾਇਕ...

ਅਜੀਤ ਡੈਸਕ 19-10-2026

ਗੜ੍ਹਸ਼ੰਕਰ ਹੁਸ਼ਿਆਰਪੁਰ), 19 ਅਕਤੂਬਰ (ਧਾਲੀਵਾਲ) - ਗੜ੍ਹਸ਼ੰਕਰ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਹਲਕਾ ਵਿਧਾਇਕ ਦੇ ਘਰ ਅੱਗੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਇਸ ਮੌਕੇ ਇਸ ਮੌਕੇ ਜਥੇਬੰਦੀਆਂ ਵਲੋਂ ਲਾਹਨਤ ਪੱਤਰ ਸੌਂਪਣ ਉਪਰੰਤ ਧਰਨੇ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਬੁਲਾਰਿਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਰੀਬਾਜ਼ੀ ਕਰਦਿਆਂ ਕਿਹਾ ਕਿ ਸਰਕਾਰ ਨਸ਼ਿਆਂ ਨੂੰ ਬੰਦ ਕਰਨ ਦੀ ਬਜਾਏ ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ  ਕਰ ਰਹੀ ਹੈ। ਬੁਲਾਰਿਆਂ ਨੇ ਕਿਹਾ ਕਿ ਅਗਰ ਸਰਕਾਰ ਨੇ ਸਮੇਂ ਸਿਰ ਨਸ਼ਿਆਂ ਨੂੰ ਨੱਥ ਪਾਈ ਹੁੰਦੀ ਤਾਂ ਹੁਣ ਤੱਕ ਅਨੇਕਾਂ ਨੌਜਵਾਨ ਨਸ਼ਿਆਂ ਤੋਂ ਬਚ ਸਕਦੇ ਸਨ। ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਨੂੰ ਦਬਾ ਰਹੀ ਹੈ। ਬੁਲਾਰਿਆਂ ਨੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ। ਧਰਨੇ ਦੌਰਾਨ ਕਿਰਤੀ ਕਿਸਾਨ ਯੂਨੀਅਨ, ਸ਼ੇਰੇ ਪੰਜਾਬ ਕਿਸਾਨ ਯੂਨੀਅਨ, ਅਕਾਲੀ ਦਲ ਵਾਰਿਸ ਪੰਜਾਬ ਦੇ,  ਸ਼੍ਰੋਮਣੀ ਅਕਾਲੀ ਦਲ ਤੇ ਹੋਰ ਜਥੇਬੰਦੀਆਂ ਦੇ ਆਗੂਆਂ ਨੇ ਆਪਣੇ ਵਿਚਾਰ ਰੱਖੇ।

ਪਿਛਲੀ ਖ਼ਬਰ ਮੋਰਚੇ ਦੀ ਕਾਲ 'ਤੇ ਆਗੂਆਂ ਵਲੋਂ ਧਰਨਾ ਅਗਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਬਰਨਾਲਾ 'ਚ ਧਰਨਾ