ਡੇਰਾ ਬਾਬਾ ਨਾਨਕ (ਗੁਰਦਾਸਪੁਰ), 19 ਅਕਤੂਬਰ (ਹੀਰਾ ਸਿੰਘ ਮਾਂਗਟ) - ਬੀਤੇ ਦਿਨੀ ਮਾਨਸਾ ਵਿਖੇ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਪਰਮਿੰਦਰ ਸਿੰਘ ਝੋਟਾ ਦੇ ਹੋਏ ਕਤਲ ਨੂੰ ਲੈ ਕੇ ਮਾਨਸਾ ਮੋਰਚਾ ਵਲੋਂ ਦਿੱਤੀ ਗਈ ਧਰਨੇ ਦੀ ਕਾਲ ਅਨੁਸਾਰ ਅੱਜ ਵੱਖ-ਵੱਖ ਸਿਆਸੀ ਅਤੇ ਕਿਸਾਨ ਜਥੇਬੰਦੀਆਂ ਵਲੋਂ ਪਿੰਡ ਸ਼ਾਹਪੁਰ ਜਾਜਨ ਵਿਖੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੇ ਘਰ ਮੂਹਰੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਵੱਖ-ਵੱਖ ਸਿਆਸੀ ਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਝੋਟਾ ਦੇ ਕਤਲ ਦੇ ਇਨਸਾਫ਼ ਦੀ ਮੰਗ ਕੀਤੀ ਗਈ ਹੈ। ਇਨ੍ਹਾਂ ਆਗੂਆਂ ਵੱਲੋਂ ਵਿਧਾਇਕ ਦੇ ਪਿੰਡ ਸਾਹਪੁਰ ਜਾਜਨ ਵਿਖੇ ਕੰਧਾਂ ਉੱਪਰ ਲਾਹਣਤੀ ਪੱਤਰ ਵੀ ਚਿਪਕਾਏ ਗਏ।
ਤਾਜ਼ਾ ਖ਼ਬਰਾਂ
Free
ਪਰਮਿੰਦਰ ਸਿੰਘ ਝੋਟਾ ਦੀ ਮੌਤ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਸ਼ਾਹਪੁਰ ਜਾਜਨ ਵਿਖੇ ਧਰਨਾ
ਡੇਰਾ ਬਾਬਾ ਨਾਨਕ (ਗੁਰਦਾਸਪੁਰ), 19 ਅਕਤੂਬਰ (ਹੀਰਾ ਸਿੰਘ ਮਾਂਗਟ) - ਬੀਤੇ ਦਿਨੀ ਮਾਨਸਾ ਵਿਖੇ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਪਰਮਿੰਦਰ ਸਿੰਘ ਝੋਟਾ...
ਅਜੀਤ ਡੈਸਕ
19-10-2026