19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਸ਼ਾਹੀ ਇਮਾਮ ਪੰਜਾਬ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਜਾਮਾ ਮਸਜਿਦ ਦੇ ਪ੍ਰਧਾਨ ਮੁਹੰਮਦ ਮੁਸਤਕੀਮ ਨੇ ...

ਅਜੀਤ ਡੈਸਕ 19-10-2026

ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਜਾਮਾ ਮਸਜਿਦ ਦੇ ਪ੍ਰਧਾਨ ਮੁਹੰਮਦ ਮੁਸਤਕੀਮ ਨੇ ਦੱਸਿਆ ਕਿ ਬੀਤੇ ਦਿਨ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਨੂੰ ਕੁਝ ਵਿਅਕਤੀਆਂ ਵਲੋਂ ਫੋਨ ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਸਬੰਧੀ ਲੁਧਿਆਣਾ ਜਾਮਾ ਮਸਜਿਦ ਦੇ ਪ੍ਰਧਾਨ ਮੁਹੰਮਦ ਮੁਸਕੀਮ ਨੇ ਦੱਸਿਆ ਕਿ ਬੀਤੇ ਦਿਨ ਸ਼ਾਹੀ ਇਮਾਮ ਬਠਿੰਡਾ ਦੇ ਦੌਰੇ 'ਤੇ ਸਨ ਜਿੱਥੇ ਉਨ੍ਹਾਂ ਨੂੰ ਅਣਪਛਾਤੇ ਨੰਬਰ ਤੋਂ ਫੋਨ ਕਾਲ 'ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਜਿਸ ਦੀ ਸੂਚਨਾ ਉਨ੍ਹਾਂ ਫੌਰੀ ਤੌਰ ਤੇ ਲੁਧਿਆਣਾ ਪੁਲਿਸ ਨੂੰ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਇਕ ਪੱਤਰ ਦੇ ਰਾਹੀਂ ਅਤੇ ਲਗਾਤਾਰ ਸੋਸ਼ਲ ਮੀਡੀਆ ਦੇ ਜਰੀਏ ਸ਼ਾਹੀ ਇਮਾਮ ਪੰਜਾਬ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ ਸ਼ਾਹੀ ਇਮਾਮ ਸਾਹਿਬ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ ਦੇ ਸੰਬੰਧ ਵਿਚ ਕਈ ਵਾਰ ਪੰਜਾਬ ਦੇ ਮਾਨਯੋਗ ਡੀ.ਜੀ.ਪੀ. ਗੌਰਵ ਯਾਦਵ ਜੀ ਅਤੇ ਪੁਲਿਸ ਕਮਿਸ਼ਨਰ ਨੂੰ ਲਿਖਤੀ ਪੱਤਰ ਅਤੇ ਈਮੇਲ ਦੇ ਜ਼ਰੀਏ ਭੇਜੇ ਗਏ ਹਨ। ਮੁਹੰਮਦ ਮੁਸਤਕੀਮ ਨੇ ਦੱਸਿਆ ਕਿ ਇਹੋ ਜਿਹੀਆਂ ਧਮਕੀਆਂ ਤੋਂ ਉਹ ਡਰਨ ਵਾਲੇ ਨਹੀਂ ਲੇਕਿਨ ਧਮਕੀਆਂ ਦੇਣ ਵਾਲਿਆਂ ਨੂੰ ਵੀ ਬੇਨਕਾਬ ਕਰਨਾ ਅਤੇ ਉਨ੍ਹਾਂ ਨੂੰ ਸਜ਼ਾ ਦਿਵਾਉਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਸ਼ਾਹੀ ਇਮਾਮ ਦੀ ਸੁਰੱਖਿਆ ਨੂੰ ਲੈ ਕੇ ਪੁਲਿਸ ਅਤੇ ਪ੍ਰਸ਼ਾਸਨ ਵਲੋਂ ਚੌਕਸੀ ਵਰਤੀ ਜਾ ਰਹੀ ਹੈ।

ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਰਾਜਾਸਾਂਸੀ ਵਿਚ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਭੁਲੱਥ 'ਚ ਪ੍ਰਵਾਸੀ ਮਜ਼ਦੂਰ ਦੀ ਭੇਦ ਭਰੀ ਹਾਲਤ ਵਿਚ ਮੌਤ