20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਬਿਜਲੀ ਦਾ ਕਰੰਟ ਲੱਗਣ ਕਾਰਨ 15 ਸਾਲਾ ਲੜਕੇ ਦੀ ਮੌਤ, ਮਾਂ ਜ਼ਖ਼ਮੀ

ਲਹਿਰਾਗਾਗਾ (ਸੰਗਰੂਰ), 20 ਅਕਤੂਬਰ (ਅਸ਼ੋਕ ਗਰਗ) - ਦੁਸਸਹਿਰੇ ਵਾਲੇ ਦਿਨ ਸਥਾਨਕ ਵਾਰਡ ਨੰਬਰ 14 ਵਿਚ ਬਿਜਲੀ ਦਾ ਕਰੰਟ ਲੱਗਣ ਕਾਰਨ 15 ਸਾਲਾ ਲੜਕੇ ਦੀ ਮੌਤ...

ਅਜੀਤ ਡੈਸਕ 20-10-2026

ਲਹਿਰਾਗਾਗਾ (ਸੰਗਰੂਰ), 20 ਅਕਤੂਬਰ (ਅਸ਼ੋਕ ਗਰਗ) - ਦੁਸਸਹਿਰੇ ਵਾਲੇ ਦਿਨ ਸਥਾਨਕ ਵਾਰਡ ਨੰਬਰ 14 ਵਿਚ ਬਿਜਲੀ ਦਾ ਕਰੰਟ ਲੱਗਣ ਕਾਰਨ 15 ਸਾਲਾ ਲੜਕੇ ਦੀ ਮੌਤ ਹੋ ਗਈ, ਜਦਕਿ ਉਸ ਦੀ ਮਾਂ ਵੀ ਕਰੰਟ ਲੱਗਣ ਕਾਰਨ ਜ਼ਖ਼ਮੀ ਹੋ ਗਈ। ਜ਼ਖ਼ਮੀ ਔਰਤ ਨੂੰ ਇਲਾਜ ਲਈ ਸਿਵਲ ਹਸਪਤਾਲ ਲਹਿਰਾਗਾਗਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਅੰਡਰਬ੍ਰਿਜ ਨੇੜੇ ਸਥਿਤ ਬਸਤੀ ਵਿਚ ਰਹਿਣ ਵਾਲਾ ਗੋਬਿੰਦ (15) ਪੁੱਤਰ ਸੋਨੂੰ ਰਾਮ ਆਪਣੇ ਘਰ ਦੀ ਛੱਤ ’ਤੇ ਕਿਸੇ ਕੰਮ ਵਿਚ ਰੁੱਝਿਆ ਹੋਇਆ ਸੀ। ਇਸ ਦੌਰਾਨ ਘਰ ਦੇ ਲਾਗਿਓਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਦੀ ਲਪੇਟ ਵਿਚ ਆਉਣ ਕਾਰਨ ਉਸ ਨੂੰ ਕਰੰਟ ਲੱਗ ਗਿਆ, ਜਿਸ ਨਾਲ ਉਸ ਦੀ ਮੌਤ ਹੋ ਗਈ। ਆਪਣੇ ਪੁੱਤਰ ਨੂੰ ਬਚਾਉਣ ਲਈ ਅੱਗੇ ਆਈ ਉਸ ਦੀ ਮਾਂ ਪਾਲੋ ਨੂੰ ਵੀ ਕਰੰਟ ਦਾ ਝਟਕਾ ਲੱਗਿਆ, ਜਿਸ ਕਾਰਨ ਉਹ ਜ਼ਖ਼ਮੀ ਹੋ ਗਈ।ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲਿਆ। ਪੁਲਿਸ ਵਲੋਂ ਧਾਰਾ 174 ਤਹਿਤ ਕਾਰਵਾਈ ਕਰਦਿਆਂ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ।ਇਸ ਦੁਖਦਾਈ ਘਟਨਾ ਦਾ ਪਤਾ ਲੱਗਣ ’ਤੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੇ ਪੁੱਤਰ ਗੌਰਵ ਗੋਇਲ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ। ਇਸ ਤੋਂ ਇਲਾਵਾ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਗੁਰੀ ਚਹਿਲ ਨੇ ਵੀ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ।

ਪਿਛਲੀ ਖ਼ਬਰ ਨਿਊਜ਼ੀਲੈਂਡ ਵਿਰੁੱਧ ਪਹਿਲੇ ਟੀ-20 ਮੈਚ ਤੋਂ ਪਹਿਲਾਂ ਕ੍ਰਾਈਸਟਚਰਚ ਪਹੁੰਚੀ ਭਾਰਤੀ ਕ੍ਰਿਕਟ ਟੀਮ ਅਗਲੀ ਖ਼ਬਰ ਭਗਵੰਤ ਮਾਨ ਸਰਕਾਰ ਦਾ ਮਹੱਤਵਪੂਰਨ ਕਦਮ ਹੈ ਪਰਵਿੰਦਰ ਝੋਟਾ ਹੱਤਿਆਕਾਂਡ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪਣਾ - ਸਿਸੋਦੀਆ