20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸਰਹੱਦ 'ਤੇ ਪਾਕਿਸਤਾਨੀ ਡਰੋਨ ਵਲੋਂ ਸੁੱਟੇ ਪੈਕਟ ਚੋਂ ਇਕ ਕਿੱਲੋ ਹੈਰੋਇਨ ਬਰਾਮਦ

ਖੇਮਕਰਨ (ਤਰਨਤਾਰਨ), 20 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ) - ਬੀ.ਐੱਸ.ਐੱਫ. ਤੇ ਪੰਜਾਬ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਸਰਹੱਦ 'ਤੇ ਕੰਡਿਆਲੀ ਤਾਰ...

ਅਜੀਤ ਡੈਸਕ 20-10-2026

ਖੇਮਕਰਨ (ਤਰਨਤਾਰਨ), 20 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ) - ਬੀ.ਐੱਸ.ਐੱਫ. ਤੇ ਪੰਜਾਬ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਸਰਹੱਦ 'ਤੇ ਕੰਡਿਆਲੀ ਤਾਰ ਨਜ਼ਦੀਕ ਪਾਕਿਸਤਾਨੀ ਡਰੋਨ ਵਲੋਂ ਸੁੱਟੇ ਗਏ ਪੈਕਟ ਚੋਂ ਇਕ ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਕੀਮਤ ਪੰਜ ਕਰੋੜ ਰੁਪਏ ਦੱਸੀ ਜਾ ਰਹੀ ਹੈ ।ਇਸ ਸੰਬੰਧੀ ਥਾਣਾ ਖੇਮਕਰਨ ਦੇ ਮੁਖੀ ਇੰਸਪੈਕਟਰ ਕੰਵਲਜੀਤ ਰਾਏ ਨੇ ਦੱਸਿਆ ਕਿ ਐਸ.ਆਈ. ਜੈਪਾਲ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੂੰ ਗਸ਼ਤ ਦੌਰਾਨ ਸੂਚਨਾ ਮਿਲੀ ਕਿ ਸਰਹੱਦੀ ਪਿੰਡ ਮਹਿੰਦੀਪੁਰ ਵਾਸੀ ਕਿਸਾਨ ਗੁਰਲਾਲ ਸਿੰਘ ਪੁੱਤਰ ਰਾਜਵਿੰਦਰ ਸਿੰਘ ਦੇ ਝੋਨੇ ਦੇ ਖੇਤਾਂ ਵਿਚ ਕੋਈ ਇਤਰਾਜਯੋਗ ਵਸਤੂ ਪਈ ਹੈ। ਸੂਚਨਾ ਮਿਲਣ 'ਤੇ ਤੁਰੰਤ ਪੁਲਿਸ ਪਾਰਟੀ ਮੌਕੇ 'ਤੇ ਪੁੱਜੀ ਤੇ ਬੀ.ਐੱਸ.ਐੱਫ. ਦੀ 148 ਬਟਾਲੀਅਨ ਦੀ ਸੀਮਾ ਚੌਕੀ ਐਮ.ਪੀ. ਬੇਸ ਅਧੀਨ ਪੈਂਦੇ ਇਲਾਕੇ ਵਿਚ ਉਕਤ ਕਿਸਾਨ ਦੇ ਖੇਤ ਚੋਂ ਸਰਚ ਦੌਰਾਨ ਪੀਲ਼ੇ ਰੰਗ ਦੀ ਟੇਪ ਨਾਲ ਲਪੇਟਿਆ ਹੋਇਆ ਇਕ ਪੈਕਟ ਬਰਾਮਦ ਹੋਇਆ, ਜਿਸ ਚੋਂ ਇਕ ਕਿੱਲੋ ਹੈਰੋਇਨ ਬਰਾਮਦ ਹੋਈ। ਨਾਲ ਪੰਜ ਦੇ ਚਾਰ ਨੋਟ ਭਾਰਤੀ ਕਰੰਸੀ ਦੇ ਵੀ ਮਿਲੇ ਹਨ, ਜਿਸ ਸੰਬੰਧੀ ਥਾਣਾ ਖੇਮਕਰਨ ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਜਾਂਚ ਆਰੰਭ ਕਰ ਦਿਤੀ ਗਈ ਹੈ ।

ਪਿਛਲੀ ਖ਼ਬਰ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਮਿਲਣ ਤੋਂ ਬਾਅਦ ਗ੍ਰਹਿ ਮੰਤਰੀ ਮਾਨਸਾ ਲਈ ਰਵਾਨਾ ਅਗਲੀ ਖ਼ਬਰ ਦਿੜ੍ਹਬਾ ਵਿਖੇ ਉਤਰਿਆ ਅਮਿਤ ਸ਼ਾਹ ਦਾ ਹੈਲੀਕਾਪਟਰ