ਮਾਨਸਾ, 20 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਹੱਤਿਆ ਕਾਂਡ ਦੀ ਜਾਂਚ ਹੁਣ ਸੀ.ਬੀ.ਆਈ. ਕਰੇਗੀ। ਇਹ ਭਰੋਸਾ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਝੋਟਾ ਦੇ ਪਿਤਾ ਭੀਮ ਸਿੰਘ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮਿਲਣੀ ਮੌਕੇ ਕੀਤਾ। ਅਮਿਤ ਸ਼ਾਹ ਨੇ ਕਿਹਾ ਹੈ ਕਿ ਭਲਕੇ 21 ਅਕਤੂਬਰ ਨੂੰ ਸੀ.ਬੀ.ਆਈ. ਦੀ ਟੀਮ 12 ਵਜੇ ਪਹੁੰਚ ਜਾਵੇਗੀ ਅਤੇ ਹੱਤਿਆ ਕਾਂਡ ਦੀ ਪੜਤਾਲ ਸ਼ੁਰੂ ਕਰ ਦੇਵੇਗੀ।
ਭਾਜਪਾ ਆਗੂ ਸੁਨੀਲ ਕੁਮਾਰ ਜਾਖੜ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਿਵਾਰ ਵਲੋਂ ਦਿੱਤੇ ਮੰਗ ਪੱਤਰ ਨੂੰ ਗ੍ਰਹਿ ਮੰਤਰੀ ਨੇ ਗੰਭੀਰਤਾ ਨਾਲ ਲਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਮਾਮਲੇ ਦੀ ਜਾਂਚ ਕਰ ਕੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਈਆਂ ਜਾਣਗੀਆਂ।