ਭੁਲੱਥ (ਕਪੂਰਥਲਾ), 20 ਅਕਤੂਬਰ (ਮਨਜੀਤ ਸਿੰਘ ਰਤਨ)- ਰਾਮਾ ਕ੍ਰਿਸ਼ਨਾ ਡਰਾਮਾਟ੍ਰਿਕ ਕਲੱਬ ਭੁਲੱਥ ਵਲੋਂ ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸਹਿਰਾ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਇਲਾਕੇ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਦੁਸਹਿਰੇ ਦੇ ਇਸ ਪਵਿੱਤਰ ਤਿਉਹਾਰ ਨੇ ਲੋਕਾਂ ਨੂੰ ਸੱਚਾਈ, ਨੇਕੀ ਅਤੇ ਬੁਰਾਈ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਤੇ ਪ੍ਰਬੰਧਕਾਂ ਵਲੋਂ ਆਏ ਹੋਏ ਮੋਹਤਬਰ ਵਿਅਕਤੀ ਅਤੇ ਨਾਮਵਰ ਸ਼ਖਸੀਅਤਾਂ ਦਾ ਸਨਮਾਨ ਕੀਤਾ ਗਿਆ।