ਚੰਡੀਗੜ੍ਹ, 21 ਅਕਤੂਬਰ (ਗੁਰਪ੍ਰੀਤ ਸਿੰਘ)- ਪਟਿਆਲਾ ਪੁਲਿਸ ਬਲਵੰਤ ਸਿੰਘ ਰਾਜੋਆਣਾ ਨੂੰ ਸਖ਼ਤ ਸੁਰੱਖਿਆ ਹੇਠ ਪੀ.ਜੀ.ਆਈ. ਲੈ ਕੇ ਆਈ ਹੈ। ਕੁਝ ਦਿਨ ਪਹਿਲਾਂ ਉਨ੍ਹਾਂ ਦੀ ਇਕ ਅੱਖ ਦੀ ਸਰਜਰੀ ਹੋਈ ਸੀ ਅਤੇ ਅੱਜ ਉਨ੍ਹਾਂ ਦੀ ਦੂਜੀ ਅੱਖ ਦੀ ਸਰਜਰੀ ਹੋਈ ਹੈ।
ਆਪ੍ਰੇਸ਼ਨ ਕਰਾਉਣ ਤੋਂ ਬਾਅਦ ਬਾਹਰ ਨਿਕਲਦੇ ਸਮੇਂ ਬਲਵੰਤ ਸਿੰਘ ਰਾਜੋਆਣਾ ਨੇ ਵੱਡੇ ਬਿਆਨ ਦਿੱਤੇ ਹਨ ਕਿ ਇਕ ਤਾਂ ਉਨ੍ਹਾਂ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਿਹਾ ਹੈ ਕਿ ਉਹ ਕਦੋਂ ਮੇਰਾ ਇਨਸਾਫ ਕਰਨਗੇ ਤੇ ਦੂਜਾ ਉਨ੍ਹਾਂ ਨੇ ਪਰਵਿੰਦਰ ਝੋਟੇ ਨੂੰ ਸਲਾਮ ਕਰਦਿਆਂ ਕਿਹਾ ਕਿ ਉਹ ਉਸ ਦੇ ਪਰਿਵਾਰ ਦੇ ਨਾਲ ਹਨ