ਚੰਡੀਗੜ੍ਹ, 21 ਅਕਤੂਬਰ (ਇੰਟ)-ਪੰਜਾਬ ਦੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਅਤੇ ਹੋਰ ਸੇਵਾ ਮਾਮਲਿਆਂ ਨੂੰ ਲੈ ਕੇ ਅਹਿਮ ਕਦਮ ਚੁੱਕਿਆ ਗਿਆ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਇਸ ਸਬੰਧੀ ਰਸਮੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਮੁਖੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਸਰਕਾਰੀ ਹੁਕਮਾਂ ਦੀ ਕਾਪੀ ਵੀ ਸੌਂਪੀ।
ਵਿੱਤ ਵਿਭਾਗ ਦੀਆਂ ਹਦਾਇਤਾਂ ਅਤੇ ਅਦਾਲਤੀ ਫੈਸਲਿਆਂ ਦੇ ਆਧਾਰ ’ਤੇ ਫੈਸਲਾ
ਸਕੂਲ ਸਿੱਖਿਆ ਡਾਇਰੈਕਟੋਰੇਟ (ਐਲੀਮੈਂਟਰੀ) ਵੱਲੋਂ ਜਾਰੀ ਹੁਕਮਾਂ ਵਿੱਚ ਵਿੱਤ ਵਿਭਾਗ ਦੀਆਂ ਹਦਾਇਤਾਂ ਅਤੇ ਸਬੰਧਤ ਅਦਾਲਤੀ ਫੈਸਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਤਨਖਾਹ ਨਿਰਧਾਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ।
ਇਸ ਫੈਸਲੇ ਨੂੰ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੇ ਤਨਖਾਹ ਸਮਾਨਤਾ ਨਾਲ ਜੁੜੇ ਮਸਲੇ ਦੇ ਹੱਲ ਵੱਲ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਸਰਕਾਰੀ ਹੁਕਮ ਜਾਰੀ ਹੋਣ ਨਾਲ ਸਬੰਧਤ ਅਧਿਆਪਕਾਂ ਦੇ ਸੇਵਾ ਮਾਮਲਿਆਂ ਵਿੱਚ ਅਗਲੀ ਕਾਰਵਾਈ ਦਾ ਰਾਹ ਖੁੱਲ੍ਹੇਗਾ।
ਤਾਜ਼ਾ ਖ਼ਬਰਾਂ
Free
ਪੰਜਾਬ ਦੇ 180 ETT ਟੈੱਟ ਪਾਸ ਅਧਿਆਪਕਾਂ ਲਈ ਵੱਡੀ ਰਾਹਤ! ਤਨਖਾਹ ਸਮਾਨਤਾ ਦੇ ਹੁਕਮ ਜਾਰੀ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 21 ਅਕਤੂਬਰ (ਇੰਟ)-ਪੰਜਾਬ ਦੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਅਤੇ ਹੋਰ ਸੇਵਾ ਮਾਮਲਿਆਂ ਨੂੰ ਲੈ ਕੇ ਅਹਿਮ ਕਦਮ ਚੁੱਕਿਆ ਗਿਆ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ....
ਅਜੀਤ ਡੈਸਕ
21-10-2026