22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ 24 ਅਕਤੂਬਰ ਨੂੰ ਜਲੰਧਰ ਦੇ ਸਕੂਲਾਂ ਅਤੇ ਕਾਲਜਾਂ ਵਿਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਜਲੰਧਰ, 22 ਅਕਤੂਬਰ (ਦਵਿੰਦਰ)- ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ 24 ਅਕਤੂਬਰ ਨੂੰ...

ਅਜੀਤ ਡੈਸਕ 22-10-2026

ਜਲੰਧਰ, 22 ਅਕਤੂਬਰ (ਦਵਿੰਦਰ)- ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ 24 ਅਕਤੂਬਰ ਨੂੰ ਜਲੰਧਰ ਦੇ ਸਕੂਲਾਂ ਅਤੇ ਕਾਲਜਾਂ ਵਿਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਰਿਪੋਰਟਾਂ ਅਨੁਸਾਰ, ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹਿਰ ਵਿਚ ਕੱਢੀ ਜਾਣ ਵਾਲੀ ਸ਼ੋਭਾਯਾਤਰਾ ਦੇ ਮੱਦੇਨਜ਼ਰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਇਸ ਸਬੰਧ ਵਿਚ ਹੁਕਮ ਜਾਰੀ ਕੀਤੇ ਹਨ।

ਪ੍ਰਸ਼ਾਸਨ ਵਲੋਂ ਜਾਰੀ ਹੁਕਮਾਂ ਅਨੁਸਾਰ, ਜਲੰਧਰ ਨਗਰ ਨਿਗਮ ਦੀ ਹੱਦ ਅੰਦਰ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ, ਕਾਲਜ ਅਤੇ ਆਈ.ਟੀ.ਆਈ. ਸੰਸਥਾਵਾਂ 24 ਅਕਤੂਬਰ ਨੂੰ ਦੁਪਹਿਰ 12 ਵਜੇ ਤੋਂ ਬਾਅਦ ਬੰਦ ਰਹਿਣਗੀਆਂ। ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਜਲੰਧਰ ਸ਼ਹਿਰ ਵਿਚ ਸ਼ੋਭਾਯਾਤਰਾ ਕੱਢੀ ਜਾਵੇਗੀ। ਇਸ ਨੂੰ ਧਿਆਨ ਵਿਚ ਰੱਖਦੇ ਹੋਏ, ਪ੍ਰਸ਼ਾਸਨ ਨੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਆਮ ਲੋਕਾਂ ਦੀ ਸਹੂਲਤ ਨੂੰ ਇਹ ਫੈਸਲਾ ਲਿਆ ਹੈ।

ਪਿਛਲੀ ਖ਼ਬਰ ਕੀ ਪੰਜਾਬ ਵਿਚ ਸਿਰਫ਼ ਨ.ਸ਼ਾ ਹੀ ਹੈ ਇਕੋ-ਇੱਕ ਮੁੱਦਾ ? ਅਗਲੀ ਖ਼ਬਰ ਸਾਡੀ ਸਰਕਾਰ ਦਾ ਮੁੱਖ ਟੀਚਾ ਵਿਦਿਆਰਥੀਆਂ ਨੂੰ ਵਿਸ਼ਵ-ਪੱਧਰੀ ਸਿੱਖਿਆ ਅਤੇ ਚੰਗਾ ਮਾਹੌਲ ਪ੍ਰਦਾਨ ਕਰਨਾ- ਮੁੱਖ ਮੰਤਰੀ ਮਾਨ