ਮਾਨਸਾ, 23 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਭਾਵੇਂ ਪੰਜਾਬ ਸਰਕਾਰ ਵਲੋਂ ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਰੱਖੀਆਂ 14 ’ਚੋਂ 12 ਮੰਗਾਂ ਨੂੰ ਮੰਨਣ ਦਾ ਦਾਅਵਾ ਕੀਤਾ ਹੈ ਪਰ ਐਕਸ਼ਨ ਕਮੇਟੀ ਮੁੱਖ ਮੰਤਰੀ ਤੇ ਡੀ. ਜੀ. ਪੀ. ਪੰਜਾਬ ਦੇ ਅਸਤੀਫ਼ੇ ’ਤੇ ਅੜ ਗਈ ਹੈ। ਕਮੇਟੀ ਵਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਇਹ ਮੰਗਾਂ ਮੰਨਣ ਉਪਰੰਤ ਹੀ ਝੋਟੇ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।
ਅੱਜ ਐਕਸ਼ਨ ਕਮੇਟੀ ਤੇ ਸਰਕਾਰ ਵਲੋਂ ਗਠਿਤ ਕੀਤੀ 3 ਮੈਂਬਰੀ ਸੀਨੀਅਰ ਆਈ. ਏ. ਐਸ. ਅਧਿਕਾਰੀਆਂ ਦੀ ਮੀਟਿੰਗ ਹੋਈ, ਜਿਸ ’ਚ ਐਕਸ਼ਨ ਕਮੇਟੀ ਨੂੰ 12 ਮੰਗਾਂ ਮੰਨਣ ਦਾ ਲਿਖਤੀ ਪੱਤਰ ਵੀ ਦਿੱਤਾ ਗਿਆ। ਉਪਰੰਤ ਐਕਸ਼ਨ ਕਮੇਟੀ ਦੀ ਵੱਖਰੀ ਮੀਟਿੰਗ ਹੋਈ, ਜਿਸ ਵਿਚ ਉਪਰੋਕਤ ਨਿਰਨਾ ਲਿਆ ਗਿਆ।