24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਦੂਜੇ ਟੀ-20 'ਚ ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 181 ਦੌੜਾਂ ਦਾ ਟੀਚਾ

ਕ੍ਰਾਈਸਟਚਰਚ, 24 ਅਕਤੂਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਦੂਜਾ ਟੀ-20 ਮੈਚ ਅੱਜ ਕ੍ਰਾਈਸਟਚਰਚ ਵਿਖੇ...

ਅਜੀਤ ਡੈਸਕ 24-10-2026

ਕ੍ਰਾਈਸਟਚਰਚ, 24 ਅਕਤੂਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਦੂਜਾ ਟੀ-20 ਮੈਚ ਅੱਜ ਕ੍ਰਾਈਸਟਚਰਚ ਵਿਖੇ ਖੇਡਿਆ ਜਾ ਰਿਹਾ ਹੈ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨੇ ਨਿਰਧਾਰਤ 20 ਓਵਰਾਂ ਵਿਚ 5 ਵਿਕਟਾਂ ਦੇ ਨੁਕਸਾਨ 'ਤੇ 180 ਦੌੜਾਂ ਬਣਾਈਆਂ। ਨਿਊਜ਼ੀਲੈਂਡ ਵਲੋਂ ਗਲੈਨ ਫਿਲਿਪਸ ਨੇ ਸਭ ਤੋਂ ਵੱਧ 70 (43 ਗੇਂਦਾਂ) ਅਤੇ ਬੇਵੋਨ ਜੈਕਬਸ ਨੇ 58 (46 ਗੇਂਦਾਂ ) ਦੌੜਾਂ ਬਣਾਈਆਂ। ਭਾਰਤ ਵਲੋਂ ਅਰਸ਼ਦੀਪ ਸਿੰਘ ਨੇ 4 ਓਵਰਾਂ ਵਿਚ 33 ਦੌੜਾਂ ਦੇ ਕੇ 2 ਵਿਕਟਾਂ ਹਾਸਲ ਕੀਤੀਆਂ ਜਦਕਿ ਭੁਵਨੇਸ਼ਵਰ ਕੁਮਾਰ, ਪ੍ਰਿੰਸ ਯਾਦਵ ਅਤੇ ਨਿਤਿਸ਼ ਕੁਮਾਰ ਰੈਡੀ ਨੂੰ 1-1 ਵਿਕਟ ਮਿਲੀ।

ਪਿਛਲੀ ਖ਼ਬਰ ਆਂਧਰਾ ਪ੍ਰਦੇਸ਼ - 3 ਜੀਪਾਂ ਨੂੰ ਅੱਗ ਲੱਗਣ ਕਾਰਨ 5 ਲੋਕਾਂ ਦੀ ਮੌਤ, 3 ਜ਼ਖ਼ਮੀ ਅਗਲੀ ਖ਼ਬਰ ਜੰਮੂ-ਕਸ਼ਮੀਰ : ਇਤਿਹਾਦ-ਉਲ-ਮੁਸਲਿਮੀਨ' ਨਾਲ ਜੁੜੇ ਕਥਿਤ ਗੁਪਤ ਮਾਡਿਊਲ ਦਾ ਪਰਦਾਫਾਸ਼