ਡੇਰਾ ਬਾਬਾ ਨਾਨਕ (ਗੁਰਦਾਸਪੁਰ), 24 ਅਕਤੂਬਰ (ਹੀਰਾ ਸਿੰਘ ਮਾਂਗਟ)- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੁਲਿਸ ਜ਼ਿਲ੍ਹਾ ਬਟਾਲਾ ਦੇ ਐਸ.ਐਸ.ਪੀ. ਡਾਕਟਰ ਮਹਿਤਾਬ ਸਿੰਘ ਦੇ ਹੁਕਮਾਂ ਅਨੁਸਾਰ ਡੇਰਾ ਬਾਬਾ ਨਾਨਕ ਪੁਲਿਸ ਵਲੋਂ ਡੀ.ਐਸ. ਪੀ. ਜੋਗਾ ਸਿੰਘ ਦੀ ਅਗਵਾਈ ਹੇਠ ਅੱਜ ਸਰਹੱਦੀ ਇਲਾਕੇ ਅੰਦਰ ਚਲਾਏ ਗਏ ਕਾਸੋ ਅਪਰੇਸ਼ਨ ਦੌਰਾਨ 4 ਨਸ਼ਾ ਤਸਕਰਾਂ ਨੂੰ ਨਸ਼ੇ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਹੋਇਆਂ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਡੀ. ਐਸ. ਪੀ. ਜੋਗਾ ਸਿੰਘ ਨੇ ਦੱਸਿਆ ਕਿ ਫੜੇ ਗਏ ਨੌਜਵਾਨਾਂ ਤੇ ਵੱਖ-ਵੱਖ ਧਰਾਵਾਂ ਤਹਿਤ ਮੁਕਦਮੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।