ਕਪੂਰਥਲਾ, 24 ਅਕਤੂਬਰ (ਅਮਨਜੋਤ ਸਿੰਘ ਵਾਲੀਆ)- ਬੀਤੇ ਦਿਨੀਂ ਗੋਇੰਦਵਾਲ ਸਾਹਿਬ ਰੋਡ 'ਤੇ ਇਕ ਅਣਪਛਾਤੇ ਵਾਹਨ ਵਲੋਂ ਭਵਾਨੀਪੁਰ ਨੇੜੇ ਇਕ ਅਣਪਛਾਤੇ ਵਿਅਕਤੀ ਨੂੰ ਟੱਕਰ ਮਾਰ ਦਿੱਤੀ ਗਈ ਸੀ। ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਸੀ। ਜਿਸਨੂੰ ਸਿਵਲ ਹਸਪਤਾਲ ਦੇ ਡਿਊਟੀ ਡਾਕਟਰ ਵਲੋਂ ਹਾਲਤ ਗੰਭੀਰ ਦੇਖਦਿਆਂ ਅੰਮਿ੍ਤਸਰ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ ਸੀ। ਜਿੱਥੇ ਉਸਦੀ ਇਲਾਜ ਦੌਰਾਨ ਮੌਤ ਹੋ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਦੇ ਏ.ਐਸ.ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅੰਮਿ੍ਤਸਰ ਮੈਡੀਕਲ ਕਾਲਜ ਤੋਂ ਸੂਚਨਾ ਮਿਲੀ ਸੀ ਕਿ ਇਕ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਜਿਸ 'ਤੇ ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ 72 ਘੰਟੇ ਵਾਸਤੇ ਰਖਾ ਦਿੱਤਾ ਗਿਆ ਹੈ ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।