24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਭਾਜਪਾ ਦੇ ਟਕਸਾਲੀ ਆਗੂ ਡਾ. ਸ਼ਾਮ ਲਾਲ ਗੋੜ ਨੇ ਭਾਜਪਾ ਨੂੰ ਕਿਹਾ ਅਲਵਿਦਾ

ਤਪਾ ਮੰਡੀ (ਬਰਨਾਲਾ), 24 ਅਕਤੂਬਰ (ਵਿਜੇ ਸ਼ਰਮਾ)- ਭਾਜਪਾ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਬਰਨਾਲਾ ਦੇ ਸਾਬਕਾ...

ਅਜੀਤ ਡੈਸਕ 24-10-2026

ਤਪਾ ਮੰਡੀ (ਬਰਨਾਲਾ), 24 ਅਕਤੂਬਰ (ਵਿਜੇ ਸ਼ਰਮਾ)- ਭਾਜਪਾ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਬਰਨਾਲਾ ਦੇ ਸਾਬਕਾ ਪ੍ਰਧਾਨ ਡਾ. ਸ਼ਾਮ ਲਾਲ ਗੌੜ ਨੇ ਭਾਜਪਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਅਤੇ ਜਲਦੀ ਹੀ ਕਿਸੇ ਹੋਰ ਪਾਰਟੀ ਵਿਚ ਸ਼ਾਮਿਲ ਹੋ ਸਕਦੇ ਹਨ। ਇਸ ਮੌਕੇ ਜਦੋਂ ਟਕਸਾਲੀ ਭਾਜਪਾ ਆਗੂ ਸਾਬਕਾ ਜ਼ਿਲ੍ਹਾ ਪ੍ਰਧਾਨ ਸ਼ਾਮ ਲਾਲ ਗੌੜ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਹ ਪਾਰਟੀ ਦੀਆਂ ਗਤੀਵਿਧੀਆਂ ਤੋਂ ਅਤੇ ਕੁੱਝ ਆਗੂਆਂ ਵਲੋਂ ਕੀਤੀਆਂ ਜਾਂਦੀਆਂ ਮਨਮਰਜ਼ੀਆਂ ਕਾਰਨ ਪੂਰੀ ਤਰ੍ਹਾਂ ਪਰੇਸ਼ਾਨ ਸਨ।

ਜਿਸ ਕਾਰਨ ਉਨ੍ਹਾਂ ਦੀ ਕੋਈ ਵੀ ਪੁੱਛ ਪੜਤਾਲ ਨਹੀਂ ਕੀਤੀ ਗਈ ਜਿਸ ਕਰਕੇ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਕਿਹਾ ਕਿ ਮੈਂ ਭਾਜਪਾ ਲਈ ਦਿਨ ਰਾਤ ਇਕ ਕੀਤਾ ਪਰ ਭਾਜਪਾ ਅਤੇ ਹੇਠਲੇ ਪੱਧਰ ਦੇ ਆਗੂਆਂ ਤੇ ਵਰਕਰਾਂ ਨੇ ਮੈਨੂੰ ਹਮੇਸ਼ਾ ਪਿੱਛੇ ਧੱਕਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਮੈਂ ਇਕ ਵਾਰ ਜੇਲ੍ਹ ਯਾਤਰਾ ਵੀ ਕੀਤੀ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਦੇ ਨੈਸ਼ਨਲ ਪੱਧਰ ਦੇ ਆਗੂਆਂ ਨਾਲ ਮੇਰੀ ਕਾਫੀ ਜਾਣ ਪਹਿਚਾਣ ਰਹੀ ਹੈ ਅਤੇ ਮੈਂ ਜਲੰਧਰ, ਪਠਾਨਕੋਟ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਵੀ ਪਾਰਟੀ ਲਈ ਕੰਮ ਕੀਤਾ ਹੈ ਪਰ ਪਾਰਟੀ ਨੇ ਮੇਰੀ ਕਦਰ ਨਹੀਂ ਜਾਣੀ ਕਿਉਂਕਿ ਮੈਂ 55 ਸਾਲ ਤੋਂ ਭਾਜਪਾ ਨਾਲ ਜੁੜਿਆ ਹੋਇਆ ਹਾਂ। ਜ਼ਿਕਰਯੋਗ ਹੈ ਕਿ ਡਾ. ਸ਼ਾਮ ਲਾਲ ਗੌੜ ਜਲਦੀ ਹੀ ਕਿਸੇ ਹੋਰ ਰਾਜਨੀਤਿਕ ਪਾਰਟੀ ਵਿਚ ਜਾ ਰਹੇ ਹਨ। 

ਪਿਛਲੀ ਖ਼ਬਰ ਬੇ-ਮੌਸਮੀ ਮੀਂਹ, ਤੇਜ਼ ਹਵਾਵਾਂ ਅਤੇ ਗੜੇਮਾਰੀ ਨੇ ਕਿਸਾਨਾਂ ਨੂੰ ਚਿੰਤਾ ਵਿਚ ਪਾਇਆ ਅਗਲੀ ਖ਼ਬਰ ਇਤਿਹਾਸਕ ਗੁਰਦੁਆਰਾ ਗੁਰੂਸਰ ਮਾਦੋਕੇ ਬਰਾੜ ਵਿਖੇ ‘ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ’ ਤਹਿਤ ਮਹਾਨ ਸਮਾਗਮ