26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸ਼ੁਕਰਾਨੇ ਵਜੋਂ ਸੱਚਖ਼ੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾ ਨਾਥ ਸਿੰਘ

ਅੰਮ੍ਰਿਤਸਰ, 25 ਅਕਤੂਬਰ (ਹਰਮਿੰਦਰ ਸਿੰਘ) - ਏਸ਼ੀਅਨ ਖੇਡਾਂ ਵਿਚ ਭਾਰਤੀ ਹਾਕੀ ਮਹਿਲਾ ਤੇ ਭਾਰਤੀ ਹਾਕੀ ਪੁਰਸ਼ਾਂ ਵਲੋਂ ਜਿੱਤ ਹਾਸਿਲ ਕੀਤੇ...

ਅਜੀਤ ਡੈਸਕ 25-10-2026

ਅੰਮ੍ਰਿਤਸਰ, 25 ਅਕਤੂਬਰ (ਹਰਮਿੰਦਰ ਸਿੰਘ) - ਏਸ਼ੀਅਨ ਖੇਡਾਂ ਵਿਚ ਭਾਰਤੀ ਹਾਕੀ ਮਹਿਲਾ ਤੇ ਭਾਰਤੀ ਹਾਕੀ ਪੁਰਸ਼ਾਂ ਵਲੋਂ ਜਿੱਤ ਹਾਸਿਲ ਕੀਤੇ ਜਾਣ 'ਤੇ ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾ ਨਾਥ ਸਿੰਘ ਨੇ ਸ਼ੁਕਰਾਨਾ ਕਰਨ ਲਈ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਿਚ ਵੀ ਹਾਕੀ ਇੰਡੀਆ ਪਹਿਲੇ ਸਥਾਨ 'ਤੇ ਆਵੇਗਾ ਤੇ ਉਨ੍ਹਾਂ ਨੇ ਪੰਜਾਬ ਵਾਸੀਆਂ ਤੇ ਦੇਸ਼ ਵਾਸੀਆਂ ਨੂੰ ਪੰਜਾਬ ਵਿਚ ਹੋਣ ਵਾਲੇ ਇਹ ਟੂਰਨਾਮੈਂਟ ਨੂੰ ਵੇਖਣ ਲਈ ਆਉਣ ਵਾਸਤੇ ਖੁੱਲਾ ਸੱਦਾ ਦਿੱਤਾ । ਇਸ ਮੌਕੇ ਸ੍ਰੀ ਦਰਬਾਰ ਸਾਹਿਬ ਸੂਚਨਾ ਕੇਦਰ ਵਿਖੇ ਮੈਨੇਜਰ ਰਜਿੰਦਰ ਸਿੰਘ ਰੂਬੀ, ਵਧੀਕ ਮੈਨੇਜਰ ਹਰਵਿੰਦਰ ਸਿੰਘ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ, ਅਤੇ ਜਤਿੰਦਰ ਪਾਲ ਸਿੰਘ ਵਲੋਂ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਤੇ ਪੁਸਤਕਾਂ ਦੇ ਸੈਟ ਦੇ ਕੇ ਸਨਮਾਨਿਤ ਕੀਤਾ ਗਿਆ।

ਪਿਛਲੀ ਖ਼ਬਰ ਸਾਬਕਾ ਕਾਂਗਰਸੀ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ ਬਾਦਲ ਚ ਸ਼ਾਮਿਲ ਅਗਲੀ ਖ਼ਬਰ ਖ਼ਰੀਦਦਾਰੀ ਸਮੇਂ ਸਥਾਨਕ ਕਾਰੀਗਰਾਂ ਦੁਆਰਾ ਬਣਾਈਆਂ ਗਈਆਂ ਵਸਤਾਂ ਨੂੰ ਪਹਿਲ ਦਿਓ - ਪ੍ਰਧਾਨ ਮੰਤਰੀ ਨਰਿੰਦਰ ਮੋਦੀ