ਜਲਾਲਾਬਾਦ (ਫ਼ਾਜ਼ਿਲਕਾ), 25 ਅਕਤੂਬਰ - ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਤੋਂ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਕਾਂਗਰਸ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋ ਗਏ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਮਿੰਦਰ ਸਿੰਘ ਆਵਲਾ ਦਾ ਪਾਰਟੀ ਵਿਚ ਸ਼ਾਮਿਕਲ ਹੋਣ ''ਤੇ ਸਵਾਗਤ ਕੀਤਾ। ਉਨ੍ਹਾਂ ਕਿਹਾ, ਰਮਿੰਦਰ ਸਿੰਘ ਆਵਲਾ ਦਾ ਸ਼੍ਰੋਮਣੀ ਅਕਾਲੀ ਦਲ ਵਿਚ ਸਵਾਗਤ ਕਰਨਾ ਖੁਸ਼ੀ ਦੀ ਗੱਲ ਹੈ।
ਜਲਾਲਾਬਾਦ ਨੇ ਮੈਨੂੰ ਤਿੰਨ ਵਾਰ ਇਸ ਦੀ ਸੇਵਾ ਕਰਨ ਦਾ ਮੌਕਾ ਦਿੱਤਾ। ਇਹ ਉਹ ਹਲਕਾ ਵੀ ਹੈ ਜਿਸ ਨੇ ਅਕਾਲੀ ਸਰਕਾਰਾਂ ਦੌਰਾਨ ਕ੍ਰਾਂਤੀਕਾਰੀ ਵਿਕਾਸ ਦੇਖਿਆ ਹੈ।
ਹੁਣ ਰਮਿੰਦਰ ਸਿੰਘ ਆਵਲਾ ਦੇ ਪਾਰਟੀ ਵਿਚ ਸ਼ਾਮਿਲ ਹੋਣ ਨਾਲ, ਮੈਨੂੰ ਪੂਰਾ ਭਰੋਸਾ ਹੈ ਕਿ ਉਹ ਇਸ ਹਲਕੇ ਦੇ ਨਾਲ-ਨਾਲ ਪੂਰੇ ਸਰਹੱਦੀ ਖੇਤਰ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਆਪਣਾ ਪੂਰਾ ਯੋਗਦਾਨ ਪਾਉਣਗੇ, ਤਾਂ ਜੋ 2027 ਵਿਚ ਪਾਰਟੀ ਦੀ ਜਿੱਤ ਯਕੀਨੀ ਬਣਾਈ ਜਾ ਸਕੇ।
ਤਾਜ਼ਾ ਖ਼ਬਰਾਂ
Free
ਸਾਬਕਾ ਕਾਂਗਰਸੀ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ ਬਾਦਲ ਚ ਸ਼ਾਮਿਲ
ਜਲਾਲਾਬਾਦ (ਫ਼ਾਜ਼ਿਲਕਾ), 25 ਅਕਤੂਬਰ - ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਸੀਨੀਅਰ ਕਾਂਗਰਸੀ ਆਗੂ...
ਅਜੀਤ ਡੈਸਕ
25-10-2026