25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਮੁੱਖ ਮੰਤਰੀ ਮਾਨ ਵਲੋਂ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੀ ਗਈ ਵਿਸ਼ਾਲ 'ਸ਼ੋਭਾ ਯਾਤਰਾ' ਵਿਚ ਸ਼ਿਰਕਤ ਕੀਤੀ ਗਈ

ਚੰਡੀਗੜ੍ਹ, 25 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੇ...

ਅਜੀਤ ਡੈਸਕ 25-10-2026

ਚੰਡੀਗੜ੍ਹ, 25 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਹਲਕਾ ਧੂਰੀ ਦੀ ਗਾਂਧੀ ਬਸਤੀ (ਸੰਗਰੂਰ) ਵਿਖੇ ਕੱਢੀ ਗਈ ਵਿਸ਼ਾਲ 'ਸ਼ੋਭਾ ਯਾਤਰਾ' ਵਿਚ ਸ਼ਿਰਕਤ ਕੀਤੀ ਗਈ ਅਤੇ ਰਵਾਨਗੀ ਦੀ ਰਸਮ ਅਦਾ ਕੀਤੀ ਗਈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਭਗਵਾਨ ਵਾਲਮੀਕਿ ਜੀ ਵਲੋਂ ਰਚਿਤ ਪਵਿੱਤਰ 'ਰਾਮਾਇਣ' ਸਾਨੂੰ ਨੇਕੀ, ਸੱਚਾਈ ਅਤੇ ਸਮਾਨਤਾ ਦਾ ਸੁਨੇਹਾ ਦਿੰਦੀ ਹੈ... ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ ਅੱਜ ਵੀ ਸਾਡੇ ਸਮਾਜ ਲਈ ਚਾਨਣ ਮੁਨਾਰਾ ਨੇ...

ਉਨ੍ਹਾਂ ਕਿਹਾ ਕਿ ਕੱਲ੍ਹ ਮਨਾਏ ਜਾ ਰਹੇ ਭਗਵਾਨ ਵਾਲਮੀਕਿ ਜਯੰਤੀ ਦੇ ਪਵਿੱਤਰ ਦਿਹਾੜੇ ਦੀਆਂ ਪੰਜਾਬ ਅਤੇ ਦੇਸ਼-ਵਿਦੇਸ਼ 'ਚ ਵੱਸਦੀਆਂ ਸਮੂਹ ਸੰਗਤਾਂ ਨੂੰ ਦਿਲੋਂ ਵਧਾਈਆਂ... ਆਓ ਸਾਰੇ ਰਲ-ਮਿਲ ਕੇ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣ ਦਾ ਪ੍ਰਣ ਲਈਏ...

ਪਿਛਲੀ ਖ਼ਬਰ ਪਰਮਿੰਦਰ ਸਿੰਘ ਝੋਟੇ ਦੇ ਕਾਤਲਾਂ ਵਿਰੁੱਧ ਮੱਲਵਾਲਾ ਵਿਖੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਨੂੰ ਲੈ ਕੇ ਗੁਰੂਹਰਸਹਾਏ ਵਿਚ ਰੋਸ ਪ੍ਰਦਰਸ਼ਨ