ਕਪੂਰਥਲਾ, 25 ਅਕਤੂਬਰ (ਅਮਨਜੋਤ ਸਿੰਘ ਵਾਲੀਆ)- ਦੁਰਗਾਪੁਰ ਨਜ਼ਦੀਕ ਮੋਟਰਸਾਈਕਲ ਤੇ ਕੰਬਾਈਨ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ ਪੁੱਤਰ ਤੋਂ ਬਾਅਦ ਪਿਓ ਦੀ ਵੀ ਜਲੰਧਰ ਵਿਚ ਇਲਾਜ ਦੌਰਾਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਦੁਰਗਾਪੁਰ ਨਜ਼ਦੀਕ ਮੋਟਰਸਾਈਕਲ ਤੇ ਕੰਬਾਈਨ ਦੀ ਟੱਕਰ ਹੋ ਗਈ ਸੀ, ਜਿਸ ਵਿਚ ਬਲਵਿੰਦਰ ਸਿੰਘ ਪੁੱਤਰ ਨਿਰੰਜਨ ਸਿੰਘ ਵਾਸੀ ਦੁਰਗਾਪੁਰ ਦੇ ਲੜਕੇ ਰਾਜਵਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ, ਜਦਕਿ ਸਿਵਲ ਹਸਪਤਾਲ ਕਪੂਰਥਲਾ ਵਿਚ ਤਾਇਨਾਤ ਡਿਊਟੀ ਡਾ. ਨਵਜੋਤ ਸਿੰਘ ਨੇ ਪਿਤਾ ਦੀ ਹਾਲਤ ਗੰਭੀਰ ਦੇਖਦਿਆਂ ਹਾਇਰ ਸੈਂਟਰ ਜਲੰਧਰ ਰੈਫ਼ਰ ਕਰ ਦਿੱਤਾ ਗਿਆ ਸੀ।
ਜਿੱਥੇ ਇਲਾਜ ਦੌਰਾਨ ਪਿਤਾ ਦੀ ਵੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਕੋਤਵਾਲੀ ਦੇ ਏ.ਐਸ.ਆਈ. ਬਲਦੇਵ ਸਿੰਘ ਨੇ ਮੌਕੇ ’ਤੇ ਜਾ ਕੇ ਕੰਬਾਈਨ ਨੂੰ ਕਬਜ਼ੇ ਵਿਚ ਲਿਆ ਤੇ ਮ੍ਰਿਤਕ ਨੌਜਵਾਨ ਤੋਂ ਬਾਅਦ ਪਿਤਾ ਦੀ ਲਾਸ਼ ਨੂੰ ਵੀ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਹੈ। ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।