ਚੰਡੀਗੜ੍ਹ, 26 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ (ਸੰਗਠਨ) ਕੇ.ਸੀ. ਵੇਣੂਗੋਪਾਲ ਨੇ ਅੱਜ ਪੰਜਾਬ ਕਾਂਗਰਸ ਭਵਨ ਵਿਖੇ ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਨਤਮਸਤਕ ਹੋ ਕੇ ਪੰਜਾਬ ਅਤੇ ਦੇਸ਼ ਵਾਸੀਆਂ ਦੀ ਸੁਖ-ਸਮ੍ਰਿੱਧੀ, ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਨੇ ਇਸ ਪਾਵਨ ਮੌਕੇ ਸਮੂਹ ਦੇਸ਼ ਵਾਸੀਆਂ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।
ਉਨ੍ਹਾਂ ਨਾਲ ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਸਚਿਨ ਪਾਇਲਟ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਹਿ-ਇੰਚਾਰਜ ਸੂਰਜ ਸਿੰਘ ਠਾਕੁਰ, ਰਵਿੰਦਰ ਦਲਵੀ ਤੇ ਹਿਨਾ ਕਾਬਰਾ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ ਮੌਜੂਦ ਰਹੇ।
ਤਾਜ਼ਾ ਖ਼ਬਰਾਂ
Free
ਵੇਣੂਗੋਪਾਲ ਵਲੋਂ ਕਾਂਗਰਸ ਭਵਨ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾ ਦੇ ਫੁੱਲ ਭੇਟ
ਚੰਡੀਗੜ੍ਹ, 26 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ (ਸੰਗਠਨ) ਕੇ.ਸੀ. ਵੇਣੂਗੋਪਾਲ ਨੇ ਅੱਜ ਪੰਜਾਬ ਕਾਂਗਰਸ ਭਵਨ...
ਅਜੀਤ ਡੈਸਕ
26-10-2026