26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਪੁਲਿਸ ਨੇ ਹਥਿਆਰਾਂ ਸਮੇਤ ਚਾਰ ਕੀਤੇ ਕਾਬੂ

ਅੰਮ੍ਰਿਤਸਰ, 26 ਅਕਤੂਬਰ (ਰੇਸ਼ਮ ਸਿੰਘ)- ਇਕ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਦੋ ਗੈਰ-ਕਾਨੂੰਨੀ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 4 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ

ਅਜੀਤ ਡੈਸਕ 26-10-2026

ਅੰਮ੍ਰਿਤਸਰ, 26 ਅਕਤੂਬਰ (ਰੇਸ਼ਮ ਸਿੰਘ)- ਇਕ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਦੋ ਗੈਰ-ਕਾਨੂੰਨੀ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 4 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਵਿਚ ਦੋ ਨਾਬਾਲਗ ਵੀ ਸ਼ਾਮਿਲ ਹਨ। ਇਸ ਦੌਰਾਨ 16 ਆਧੁਨਿਕ ਪਿਸਤੌਲ ਅਤੇ 7 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ 'ਤੇ ਵਿਦੇਸ਼ ਵਿਚ ਬੈਠੇ ਇਕ ਵਿਅਕਤੀ ਦੇ ਸੰਪਰਕ ਵਿਚ ਸਨ, ਜੋ ਗੈਰ-ਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਪਹੁੰਚਾਉਣ ਵਿਚ ਮਦਦ ਕਰਦਾ ਸੀ। ਇਹ ਹਥਿਆਰ ਅੱਗੇ ਇਕ ਸੰਗਠਿਤ ਵੰਡ ਨੈੱਟਵਰਕ ਰਾਹੀਂ ਅਪਰਾਧਿਕ ਅਨਸਰਾਂ ਤੱਕ ਪਹੁੰਚਾਏ ਜਾਂਦੇ ਸਨ।

ਅੰਮ੍ਰਿਤਸਰ ਦੇ ਥਾਣਾ ਕੈਂਟ ਅਤੇ ਥਾਣਾ ਗੇਟ ਹਕੀਮਾਂ ਵਿਖੇ ਵੱਖ-ਵੱਖ ਐਫ.ਆਈ.ਆਰ. (FIRs) ਦਰਜ ਕੀਤੀਆਂ ਗਈਆਂ ਹਨ। ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਇਸ ਦੇ ਪਿਛਲੇ ਤੇ ਅਗਲੇ ਸੰਬੰਧਾਂ (backward and forward linkages) ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਪੰਜਾਬ ਪੁਲਿਸ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਪੰਜਾਬ ਨੂੰ ਇਕ ਸੁਰੱਖਿਅਤ ਸੂਬਾ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਪਿਛਲੀ ਖ਼ਬਰ 4 ਨਵੰਬਰ ਨੂੰ ਕਾਂਗਰਸ ਦੀ ਹੋਵੇਗੀ ਬਹੁਤ ਵੱਡੀ ਰੈਲੀ- ਕੇ.ਸੀ. ਵੇਣੂਗੋਪਾਲ ਅਗਲੀ ਖ਼ਬਰ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਵਾਟਰ ਸਪਲਾਈ ਪ੍ਰੋਜੈਕਟ ਦਾ ਉਦਘਾਟਨ ਕੀਤਾ