26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਟਰੈਕਟਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ’ਚ ਨੌਜਵਾਨ ਦੀ ਮੌਤ, ਮ੍ਰਿਤਕ ਪੰਜ ਭੈਣਾਂ ਦਾ ਸੀ ਇਕਲੌਤਾ ਭਰਾ

ਗੁਰਾਇਆ (ਜਲੰਧਰ), 26 ਅਕਤੂਬਰ (ਦਵਿੰਦਰ)- ਗੁਰਾਇਆ ਦੇ ਪਿੰਡ ਚੀਮਾ ਖੁਰਦ ਗੇਟ ਦੇ ਨਜ਼ਦੀਕ ਬੀਤੀ ਰਾਤ ਟਰੈਕਟਰ ਅਤੇ...

ਅਜੀਤ ਡੈਸਕ 26-10-2026

ਗੁਰਾਇਆ (ਜਲੰਧਰ), 26 ਅਕਤੂਬਰ (ਦਵਿੰਦਰ)- ਗੁਰਾਇਆ ਦੇ ਪਿੰਡ ਚੀਮਾ ਖੁਰਦ ਗੇਟ ਦੇ ਨਜ਼ਦੀਕ ਬੀਤੀ ਰਾਤ ਟਰੈਕਟਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਭਿਆਨਕ ਟੱਕਰ ਦੌਰਾਨ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਤ ਹੋ ਗਈ। ਹਾਦਸੇ ਵਿਚ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਸੀ, ਜਿਸ ਨੂੰ ਇਲਾਜ ਲਈ ਲਿਜਾਇਆ ਜਾ ਰਿਹਾ ਸੀ, ਪਰ ਉਸ ਨੇ ਰਸਤੇ ਵਿਚ ਹੀ ਦਮ ਤੋੜ ਦਿੱਤਾ।

ਮ੍ਰਿਤਕ ਦੀ ਪਛਾਣ ਨਵੀ ਪੁੱਤਰ ਦੁਨੀ ਚੰਦ, ਵਾਸੀ ਪਿੰਡ ਲੱਲੀਆਂ ਥਾਣਾ ਗੁਰਾਇਆ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਨਵੀ ਪੰਜ ਭੈਣਾਂ ਦਾ ਇਕਲੌਤਾ ਭਰਾ ਸੀ। ਨੌਜਵਾਨ ਦੀ ਅਚਾਨਕ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਅਤੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ।

ਮੌਕੇ ’ਤੇ ਮੌਜੂਦ ਰਾਹਗੀਰਾਂ ਅਨੁਸਾਰ ਟਰੈਕਟਰ ਦੀ ਇਕ ਹੀ ਲਾਈਟ ਚੱਲ ਰਹੀ ਸੀ ਅਤੇ ਟਰੈਕਟਰ ਕਥਿਤ ਤੌਰ ’ਤੇ ਗਲਤ ਸਾਈਡ ਤੋਂ ਆ ਰਿਹਾ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਦੱਸਿਆ ਗਿਆ ਹੈ ਕਿ ਹਾਦਸੇ ਦੀ ਘਟਨਾ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਵੀ ਕੈਦ ਹੋਈ ਹੈ।

ਘਟਨਾ ਦੀ ਸੂਚਨਾ ਮਿਲਣ ’ਤੇ ਧੁਲੇਤਾ ਪੁਲਿਸ ਚੌਕੀ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਟਰੈਕਟਰ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਸਬੰਧੀ ਚੌਕੀ ਇੰਚਾਰਜ ਅਵਤਾਰ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ। ਪੁਲਿਸ ਵਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਸਿਹਤ ਕਾਰਨਾਂ ਕਰਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਜ਼ਿੰਮੇਵਾਰੀ ਛੱਡਣ ਦੀ ਕੀਤੀ ਅ... ਅਗਲੀ ਖ਼ਬਰ ਖਮਾਣੋਂ ਦੇ ਨਿੱਜੀ ਨਸ਼ਾ ਛੁਡਾਊ ਹਸਪਤਾਲ 'ਤੇ ਕੇਂਦਰੀ ਜਾਂਚ ਬਿਊਰੋ ਵਲੋਂ ਛਾਪੇਮਾਰੀ