27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸਕੂਲ ਬੱਸ ਨਾਲ ਟੱਕਰ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

ਭੁਲੱਥ, (ਕਪੂਰਥਲਾ), 27 ਅਕਤੂਬਰ (ਮੇਹਰ ਚੰਦ ਸਿੱਧੂ)- ਸਕੂਲ ਬੱਸ ਦੀ ਜ਼ੋਰਦਾਰ ਟੱਕਰ ਕਾਰਨ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰ ਪ੍ਰੀਤ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਅੰਮ੍ਰਿਤਸਰ, ਜੋ ਕਿ ਕੁਝ ਦਿਨ ਪਹਿਲਾਂ ਆਪਣੇ ਨਾਨਕੇ ਪਿੰਡ ਰਾਏਪੁਰ ਪੀਰ ਬਖਸ਼ ਵਾਲਾ ਵਿਖੇ ਆਇਆ ਹੋਇਆ ਸੀ

ਅਜੀਤ ਡੈਸਕ 27-10-2026

ਭੁਲੱਥ, (ਕਪੂਰਥਲਾ), 27 ਅਕਤੂਬਰ (ਮੇਹਰ ਚੰਦ ਸਿੱਧੂ)- ਸਕੂਲ ਬੱਸ ਦੀ ਜ਼ੋਰਦਾਰ ਟੱਕਰ ਕਾਰਨ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰ ਪ੍ਰੀਤ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਅੰਮ੍ਰਿਤਸਰ, ਜੋ ਕਿ ਕੁਝ ਦਿਨ ਪਹਿਲਾਂ ਆਪਣੇ ਨਾਨਕੇ ਪਿੰਡ ਰਾਏਪੁਰ ਪੀਰ ਬਖਸ਼ ਵਾਲਾ ਵਿਖੇ ਆਇਆ ਹੋਇਆ ਸੀ , ਅੱਜ ਜਦੋਂ ਸਵੇਰੇ 7 ਵਜੇ ਆਪਣੇ ਪਲਸਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਅੰਮ੍ਰਿਤਸਰ ਨੂੰ ਜਾ ਰਿਹਾ ਸੀ , ਤਾਂ ਰਾਏਪੁਰ ਪੀਰ ਬਖਸ਼ ਵਾਲਾ ਤੋਂ ਥੋੜੀ ਦੂਰੀ ’ਤੇ ਪੈਂਦੇ ਪਿੰਡ ਸੈਂਤਪੁਰ ਦੇ ਨਜ਼ਦੀਕ ਪੁੱਜਾ ਤਾਂ ਸਾਹਮਣੇ ਤੋਂ ਆ ਰਹੀ ਇਕ ਸਕੂਲ ਬੱਸ ਦੀ ਜ਼ੋਰਦਾਰ ਟੱਕਰ ਲੱਗਣ ਕਰਕੇ ਮੋਟਰਸਾਈਕਲ ਸਵਾਰ ਨੌਜਵਾਨ ਅਮਰਪ੍ਰੀਤ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ । 

ਪਿਛਲੀ ਖ਼ਬਰ ਅੱਜ ਸਾਰੇ ਪੰਜਾਬ ਲਈ ਹੈ ਬਹੁਤ ਮਾਣ ਵਾਲੀ ਗੱਲ, ਹੀਰੋ ਏਸ਼ਿਅਨ ਚੈਂਪੀਅਨਜ਼ ਟਰਾਫ਼ੀ ਦੀ ਸ਼ੁਰੂਆਤ ਮੌਕੇ ਮੁੱਖ ਮੰਤਰੀ ਮਾਨ ਅਗਲੀ ਖ਼ਬਰ ਖੇਤਾਂ ਵਿਚੋਂ 6 ਕਿਲੋ ਹੈਰੋਇਨ ਬਰਾਮਦ, ਅਣ-ਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ