ਕਪੂਰਥਲਾ, 27 ਅਕਤੂਬਰ (ਅਮਨਜੋਤ ਸਿੰਘ ਵਾਲੀਆ)- ਲਕਸ਼ਮੀ ਨਗਰ ਸ਼ਮਸ਼ਾਨਘਾਟ ਨੇੜੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐਸ.ਐਚ.ਓ. ਰਣਜੀਤ ਨੇ ਦੱਸਿਆ ਕਿ ਥਾਣਾ ਸਿਟੀ ਪੁਲਿਸ ਨੂੰ ਅੱਜ ਸਵੇਰੇ ਸੂਚਨਾ ਮਿਲੀ ਸੀ ਕਿ ਲਕਸ਼ਮੀ ਨਗਰ ਸ਼ਮਸ਼ਾਨਘਾਟ ਨੇੜੇ ਇਕ ਵਿਅਕਤੀ ਦੀ ਲਾਸ਼ ਪਈ ਹੈ।
ਜਿਸ ’ਤੇ ਪੁਲਿਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸ਼ਨਾਖ਼ਤ ਲਈ 72 ਘੰਟੇ ਵਾਸਤੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ ਤੇ ਉਸਦੀ ਪਹਿਚਾਣ ਲਈ ਆਸ ਪਾਸ ਦੇ ਇਲਾਕੇ ਵਿਚ ਪੁੱਛਗਿੱਛ ਕੀਤੀ ਜਾ ਰਹੀ ਹੈ।