28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਝੋਟਾ ਹੱਤਿਆਕਾਂਡ :- ਭਾਕਿਯੂ ਉਗਰਾਹਾਂ ਨੇ ਘੇਰਿਆ ਤਲਵੰਡੀ ਸਾਬੋ ਥਾਣਾ

ਤਲਵੰਡੀ ਸਾਬੋ (ਬਠਿੰਡਾ), 28 ਅਕਤੂਬਰ (ਰਣਜੀਤ ਸਿੰਘ ਰਾਜੂ) - ਬੀਤੇ ਦਿਨੀਂ ਮਾਨਸਾ ਵਿਖੇ ਕਤਲ ਕੀਤੇ ਗਏ ਨਸ਼ਾ ਵਿਰੋਧੀ ਕਾਰਕੁੰਨ ਭਾਈ ਪਰਵਿੰਦਰ ਸਿੰਘ ਝੋਟਾ...

ਅਜੀਤ ਡੈਸਕ 28-10-2026

ਤਲਵੰਡੀ ਸਾਬੋ (ਬਠਿੰਡਾ), 28 ਅਕਤੂਬਰ (ਰਣਜੀਤ ਸਿੰਘ ਰਾਜੂ) - ਬੀਤੇ ਦਿਨੀਂ ਮਾਨਸਾ ਵਿਖੇ ਕਤਲ ਕੀਤੇ ਗਏ ਨਸ਼ਾ ਵਿਰੋਧੀ ਕਾਰਕੁੰਨ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਵਲੋਂ ਇਨਸਾਫ਼ ਲਈ ਲੜੀ ਜਾ ਰਹੀ ਲੜਾਈ ਦਰਮਿਆਨ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸਮੁੱਚੇ ਸੂਬੇ ਦੇ ਪੁਲਿਸ ਥਾਣਿਆਂ ਦੇ ਘਿਰਾਓ ਦੇ ਸੱਦੇ ਤਹਿਤ ਜਥੇਬੰਦੀ ਦੀ ਸਥਾਨਕ ਇਕਾਈ ਵਲੋਂ ਥਾਣਾ ਤਲਵੰਡੀ ਸਾਬੋ ਅੱਗੇ ਧਰਨਾ ਦਿੱਤਾ ਗਿਆ।ਕਿਸਾਨ ਆਗੂ ਜਗਦੇਵ ਸਿੰਘ ਜੋਗੇਵਾਲਾ ਨੇ ਕਿਹਾ ਕਿ ਜਥੇਬੰਦੀ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੇ ਇਨਸਾਫ਼ ਦੀ ਲੜਾਈ ਚ ਮੋਢੇ ਨਾਲ ਮੋਢਾ ਜੋੜ ਕੇ ਲੜੇਗੀ।

ਪਿਛਲੀ ਖ਼ਬਰ ਭੇਦਭਰੀ ਹਾਲਤ 'ਚ ਮਿਲੀ ਨੌਜਵਾਨ ਦੀ ਲਾਸ਼ ਅਗਲੀ ਖ਼ਬਰ ਬਿਜਲੀ ਦਾ ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ