28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਮਾਨਸਾ ਜ਼ਿਲ੍ਹੇ ਦੇ ਪਿੰਡ ਵਿਚ ਨੌਜਵਾਨ ਦੀ ਹੋਈ ਮੌਤ 'ਤੇ ਬੋਲੇ ਹਰਜੀਤ ਸਿੰਘ ਗਰੇਵਾਲ

ਨਵੀਂ ਦਿੱਲੀ, 28 ਅਕਤੂਬਰ - ਘੱਟ ਗਿਣਤੀਆਂ ਲਈ ਰਾਸ਼ਟਰੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਕਹਿੰਦੇ ਹਨ, "ਹਰਦੇਵ ਸਿੰਘ ਉਭਾ ਨੇ...

ਅਜੀਤ ਡੈਸਕ 28-10-2026

ਨਵੀਂ ਦਿੱਲੀ, 28 ਅਕਤੂਬਰ -  ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨੇ ਮਾਨਸਾ ਜਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦੀ ਸ਼ੱਕੀ ਹਾਲਤਾਂ ’ਚ ਹੋਈ ਮੌਤ ਦੇ ਮਾਮਲੇ ’ਚ ਮੁੱਖ ਸਕੱਤਰ ਪੰਜਾਬ ਤੋਂ ਇਲਾਵਾ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਮਾਨਸਾ ਨੂੰ ਨੋਟਿਸ ਜਾਰੀ ਕੀਤਾ ਹੈ। ਹਰਜੀਤ ਸਿੰਘ ਗਰੇਵਾਲ ਨੇ ਕਿਹਾ, "ਹਰਦੇਵ ਸਿੰਘ ਉਭਾ ਨੇ ਦੱਸਿਆ ਕਿ ਕਿਵੇਂ ਮਾਨਸਾ ਜ਼ਿਲ੍ਹੇ ਦੇ ਇਕ ਪਿੰਡ ਵਿਚ ਨਸ਼ੇ ਕਾਰਨ ਇਕ ਨੌਜਵਾਨ ਦੀ ਜਾਨ ਚਲੀ ਗਈ। ਇਸ ਤੋਂ ਬਾਅਦ, ਪੁਲਿਸ ਨੇ ਪਰਿਵਾਰ ਅਤੇ ਉੱਥੇ ਮੌਜੂਦ ਲੋਕਾਂ ਦੀ ਕੁੱਟਮਾਰ ਕੀਤੀ ਅਤੇ ਲਾਸ਼ ਖੋਹ ਲਈ। ਪੁਲਿਸ ਗੁੰਡਿਆਂ ਵਾਂਗ ਵਿਵਹਾਰ ਕਰਦੀ ਹੈ। ਪੰਜਾਬ ਵਿਚ ਨਸ਼ਿਆਂ ਦਾ ਕਾਰੋਬਾਰ ਪੁਲਿਸ, ਪੰਜਾਬ ਸਰਕਾਰ ਅਤੇ ਤਸਕਰਾਂ ਦੀ ਮਿਲੀਭੁਗਤ ਕਾਰਨ ਚੱਲ ਰਿਹਾ ਹੈ..."।

ਪਿਛਲੀ ਖ਼ਬਰ ਇਲਾਹਾਬਾਦ ਹਾਈ ਕੋਰਟ ਵਿਚ ਕੁਰਸੀ ਨੂੰ ਲੈ ਕੇ ਵਿਵਾਦ, ਵਕੀਲਾਂ ਵਲੋਂ ਜੱਜ ਦੀ ਅਦਾਲਤ ਦੇ ਬਾਈਕਾਟ ਦੀ ਚਿਤਾਵਨੀ ਅਗਲੀ ਖ਼ਬਰ ਜੰਮੂ-ਕਸ਼ਮੀਰ - ਜੰਗਲਾਤ ਵਿਭਾਗ ਦੀ ਨਰਸਰੀ ਚ ਲੱਗੀ ਭਿਆਨਕ ਅੱਗ