ਜਗਰਾਉਂ (ਲੁਧਿਆਣਾ) 29 ਅਕਤੂਬਰ (ਕੁਲਦੀਪ ਸਿੰਘ ਲੋਹਟ) - ਮੁੱਖ ਮੰਤਰੀ ਭਗਵੰਤ ਮਾਨ ਦੀ ਜਗਰਾਉਂ ਹਲਕੇ ਦੇ ਪਿੰਡ ਕਮਾਲਪੁਰਾ ਵਿਚ ਹੋਣ ਵਾਲੀ ‘ਲੋਕ ਮਿਲਣੀ’ ਤੋਂ ਪਹਿਲਾਂ ਅੱਜ ਤੜਕਸਾਰ ਹਠੂਰ ਪੁਲਿਸ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਪੁਲਿਸ ਦੀ ਇਸ ਕਾਰਵਾਈ ਨੂੰ ਲੈ ਕੇ ਸਿਆਸੀ ਹਲਕਿਆਂ ਵਿਚ ਚਰਚਾ ਛਿੜ ਗਈ ਹੈ।
ਹਿਰਾਸਤ ਵਿਚ ਲਏ ਜਾਣ ਮੌਕੇ ਚੰਦ ਸਿੰਘ ਡੱਲਾ ਨੇ ਪੰਜਾਬ ਸਰਕਾਰ ’ਤੇ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਵੱਧ ਰਹੀ ਲੋਕਪ੍ਰਿਯਤਾ ਤੋਂ ਘਬਰਾ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਅਜਿਹੀਆਂ ਕਾਰਵਾਈਆਂ ਰਾਹੀਂ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।