ਸੁਨਾਮ ਊਧਮ ਸਿੰਘ ਵਾਲਾ, 29 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਦੁਪਹਿਰ ਤੋਂ ਪਹਿਲਾਂ ਸਥਾਨਕ ਸਿਨਮਾ ਰੋਡ ਦੀ ਇਕ ਦੁਕਾਨ ਤੇ ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਲੜੀਆਂ ਲਾਉਣ ਸਮੇ ਇਕ ਵੀਹ ਕੁ ਵਰ੍ਹਿਆਂ ਦੇ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋਣ ਦੀ ਬਹੁਤ ਹੀ ਦੁਖਦਾਈ ਖਬਰ ਹੈ।ਮਿਲੀ ਜਾਣਕਾਰੀ ਅਨੁਸਾਰ ਬਿਜਲੀ ਦੇ ਮਕੈਨਿਕ ਵਜੋਂ ਕੰਮ ਕਰਦੇ ਕਮਲਜੀਤ ਸਿੰਘ (20) ਪੁੱਤਰ ਮਨਦੀਪ ਸਿੰਘ ਵਾਸੀ ਰਵਿਦਾਸਪੁਰਾ ਟਿੱਬੀ ਅੱਜ ਕਰੀਬ ਗਿਆਰਾਂ ਪੌਣੇ ਗਿਆਰਾਂ ਵਜੇ ਦੀਵਾਲੀ ਦੇ ਤਿਉਹਾਰ ਨੂੰ ਲੈਕੇ ਸਥਾਨਕ ਸਿਨਮਾ ਰੋਡ ਦੀ ਇਕ ਦੁਕਾਨ 'ਤੇ ਲੜੀਆਂ ਲਾਉਣ ਲਈ ਦੁਕਾਨ ਦੀ ਛੱਤ ਉੱਤੇ ਚੜ੍ਹਿਆ ਸੀ, ਪਰ ਲੜੀਆਂ ਲਾਉਣ ਸਮੇ ਅਚਾਨਕ ਉਹ ਦੁਕਾਨ ਤੋਂ ਲੰਘਦੀਆਂ ਹਾਈਵੋਲਟਜ ਬਿਜਲੀ ਦੀਆਂ ਤਾਰਾਂ ਨਾਲ ਛੂਹ ਗਿਆ. ਜਿਸ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ।ਇਸ ਸੰਬੰਧੀ ਸਹਾਇਕ ਥਾਣੇਦਾਰ ਸ਼ਾਮ ਸਿੰਘ ਨੇ ਕਿਹਾ ਕਿ ਮਾਮਲੇ ਦੀ ਪੜ੍ਹਤਾਲ ਕੀਤੀ ਜਾ ਰਹੀ ਹੈ।
ਤਾਜ਼ਾ ਖ਼ਬਰਾਂ
Free
ਲੜੀਆ ਲਾਉਣ ਸਮੇਂ ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ
ਸੁਨਾਮ ਊਧਮ ਸਿੰਘ ਵਾਲਾ, 29 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਦੁਪਹਿਰ ਤੋਂ ਪਹਿਲਾਂ ਸਥਾਨਕ ਸਿਨਮਾ ਰੋਡ ਦੀ ਇਕ...
ਅਜੀਤ ਡੈਸਕ
29-10-2026