ਲੁਧਿਆਣਾ, 29 ਅਕਤੂਬਰ (ਰੂਪੇਸ਼ ਕੁਮਾਰ)- ਲੁਧਿਆਣਾ ਵਿਚ ਬੀਤੇ ਦਿਨੀਂ ਇਕ ਜਨਮ ਦਿਨ ਦੀ ਪਾਰਟੀ ਦੌਰਾਨ ਗੋਲੀ ਮਾਰ ਕੇ ਕਤਲ ਕੀਤੇ ਗਏ ਰਾਹੁਲ ਸ਼ਰਮਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਲੁਧਿਆਣਾ ਤੇ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਉਨ੍ਹਾਂ ਦੇ ਘਰ ਪਹੁੰਚੇ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵੜਿੰਗ ਨੇ ਕਿਹਾ ਕਿ ਉਨ੍ਹਾਂ ਨੇ ਪੁਲਿਸ ਕਮਿਸ਼ਨਰ ਲੁਧਿਆਣਾ ਨਾਲ ਫੋਨ ਤੇ ਗੱਲ ਕੀਤੀ ਹੈ ਅਤੇ ਕੇਸ ਬਾਰੇ ਜਾਣਕਾਰੀ ਨਹੀਂ ਹੈ। ਵੜਿੰਗ ਨੇ ਇਸ ਘਟਨਾ ਸਣੇ ਸੂਬੇ ਦੀ ਕਾਨੂੰਨ-ਵਿਵਸਥਾ ਉੱਪਰ ਚਿੰਤਾ ਜ਼ਾਹਿਰ ਕੀਤੀ।