30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਧੀ ਦੇ ਸਹੁਰੇ ਘਰ ਦੋਹਤਾ ਲੈਣ ਗਏ ਪਿਓ ਦੀ ਕੁੱਟਮਾਰ ਦੌਰਾਨ ਮੌਤ

ਫਰੀਦਕੋਟ, 30 ਅਕਤੂਬਰ (ਜਸਵੰਤ ਸਿੰਘ ਪੁਰਬਾ)- ਫਰੀਦਕੋਟ ਦੇ ਪਿੰਡ ਰਾਮੇਆਣਾ ਵਿਚ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿਥੇ ਆਪਣੀ ਧੀ ਦੇ ਸਹੁਰੇ ਘਰ ਦੋਹਤੇ ਨੂੰ ਲੈਣ ਆਏ ਇਕ ਵਿਅਕਤੀ ਦੀ ਕੁੱਟਮਾਰ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕਿਰਪਾਲ ਸਿੰਘ ਵਾਸੀ ਪਿੰਡ ਦੋਦਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਦੇ ਜਵਾਈ ਸਮੇਤ ਪੰਜ ਨਾਮਜ਼ਦ ਵਿਅਕਤੀਆਂ ਅਤੇ 6-7 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ...

ਅਜੀਤ ਡੈਸਕ 30-10-2026

ਜਵਾਈ ਸਮੇਤ 5 ਨਾਮਜ਼ਦ ਅਤੇ 6-7 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ
ਫਰੀਦਕੋਟ, 30 ਅਕਤੂਬਰ (ਜਸਵੰਤ ਸਿੰਘ ਪੁਰਬਾ)- ਫਰੀਦਕੋਟ ਦੇ ਪਿੰਡ ਰਾਮੇਆਣਾ ਵਿਚ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿਥੇ ਆਪਣੀ ਧੀ ਦੇ ਸਹੁਰੇ ਘਰ ਦੋਹਤੇ ਨੂੰ ਲੈਣ ਆਏ ਇਕ ਵਿਅਕਤੀ ਦੀ ਕੁੱਟਮਾਰ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕਿਰਪਾਲ ਸਿੰਘ ਵਾਸੀ ਪਿੰਡ ਦੋਦਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਦੇ ਜਵਾਈ ਸਮੇਤ ਪੰਜ ਨਾਮਜ਼ਦ ਵਿਅਕਤੀਆਂ ਅਤੇ 6-7 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਪੱਪੂ ਸਿੰਘ ਵਾਸੀ ਪਿੰਡ ਦੋਦਾ ਨੇ ਦੱਸਿਆ ਕਿ ਉਸ ਦੀ ਭੈਣ ਜਸਪ੍ਰੀਤ ਕੌਰ ਨੇ ਕਰੀਬ ਛੇ ਸਾਲ ਪਹਿਲਾਂ ਪਿੰਡ ਰਾਮੇਆਣਾ ਦੇ ਰਹਿਣ ਵਾਲੇ ਪ੍ਰਕਾਸ਼ ਸਿੰਘ ਨਾਲ ਪ੍ਰੇਮ ਵਿਆਹ ਕਰਵਾਇਆ ਸੀ। ਬੀਤੀ 27 ਅਕਤੂਬਰ ਨੂੰ ਜਸਪ੍ਰੀਤ ਕੌਰ ਨੇ ਫੋਨ ਕਰਕੇ ਦੱਸਿਆ ਕਿ ਉਸ ਦੇ ਪਤੀ ਪ੍ਰਕਾਸ਼ ਸਿੰਘ ਅਤੇ ਜੇਠ ਜਗਜੀਤ ਸਿੰਘ ਨੇ ਉਸ ਦੀ ਕੁੱਟਮਾਰ ਕੀਤੀ ਹੈ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ।

ਇਸ ਦੀ ਸੂਚਨਾ ਮਿਲਣ ਤੋਂ ਬਾਅਦ ਪੱਪੂ ਸਿੰਘ ਆਪਣੇ ਪਿਤਾ ਕਿਰਪਾਲ ਸਿੰਘ ਅਤੇ ਦੋਸਤ ਰਛਪਾਲ ਸਿੰਘ ਨਾਲ ਪਿੰਡ ਰਾਮੇਆਣਾ ਪਹੁੰਚਿਆ ਅਤੇ ਆਪਣੀ ਭੈਣ ਤੇ ਉਸ ਦੀ ਧੀ ਨੂੰ ਪਿੰਡ ਦੋਦਾ ਲੈ ਆਇਆ।

ਸ਼ਿਕਾਇਤ ਅਨੁਸਾਰ 28 ਅਕਤੂਬਰ ਦੀ ਸ਼ਾਮ ਨੂੰ ਪੱਪੂ ਸਿੰਘ ਆਪਣੇ ਪਿਤਾ ਕਿਰਪਾਲ ਸਿੰਘ ਨਾਲ ਭੈਣ ਦੇ ਪੁੱਤਰ ਸਹਿਜਨੂਰ ਨੂੰ ਲੈਣ ਲਈ ਮੁੜ ਪਿੰਡ ਰਾਮੇਆਣਾ ਪਹੁੰਚਿਆ। ਜਦੋਂ ਉਨ੍ਹਾਂ ਨੇ ਬੱਚੇ ਨੂੰ ਨਾਲ ਭੇਜਣ ਦੀ ਗੱਲ ਕੀਤੀ ਤਾਂ ਪ੍ਰਕਾਸ਼ ਸਿੰਘ ਨੇ ਕਥਿਤ ਤੌਰ ’ਤੇ ਗਾਲੀ-ਗਲੋਚ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਅਤੇ ਹੋਰ ਸਾਥੀਆਂ ਨਾਲ ਮਿਲ ਕੇ ਪੱਪੂ ਸਿੰਘ ਅਤੇ ਉਸ ਦੇ ਪਿਤਾ ਕਿਰਪਾਲ ਸਿੰਘ ਦੀ ਕੁੱਟਮਾਰ ਕੀਤੀ।

ਇਸ ਹਮਲੇ ਦੌਰਾਨ ਕਿਰਪਾਲ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਦਾਖ਼ਲ ਕਰਵਾਇਆ ਗਿਆ। ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਪੰਜ ਨਾਮਜ਼ਦ ਵਿਅਕਤੀਆਂ ਖ਼ਿਲਾਫ਼ ਕੇਸ ਦਰਜ
ਇਸ ਸਬੰਧੀ ਡੀ.ਐੱਸ.ਪੀ. ਇਕਬਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਜੈਤੋ ਵਿਖੇ ਪ੍ਰਕਾਸ਼ ਸਿੰਘ, ਉਸ ਦੇ ਭਰਾ ਜਗਜੀਤ ਸਿੰਘ, ਮਾਂ ਛਿੰਦਰ ਕੌਰ, ਭਰਜਾਈ ਕੁਲਦੀਪ ਕੌਰ ਅਤੇ ਸੁਖਪਾਲ ਉਰਫ਼ ਪਾਲਾ ਸਿੰਘ ਸਮੇਤ 6-7 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਅਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਜੀ ਦੇ 360ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਤੇਜ਼, ਬਿਹਾਰ ਦੇ ਮੁੱਖ ਮੰਤਰੀ ਤਖ਼ਤ ਪਟਨਾ ਸਾਹਿਬ ਵਿ... ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ 3 IAS ਅਧਿਕਾਰੀਆਂ ਦੇ ਤਬਾਦਲੇ, ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ’ਚ ਵੀ ਫੇਰਬਦਲ