ਲੁਧਿਆਣਾ, 31 ਅਕਤੂਬਰ (ਰੂਪੇਸ਼ ਕੁਮਾਰ) - ਰਾਹੁਲ ਗਾਂਧੀ ਵਲੋਂ ਇਕ ਨਵੰਬਰ ਨੂੰ ਦਿੱਲੀ ਵਿਚ ਕੀਤੀ ਜਾ ਰਹੀ ਰੈਲੀ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਇਕ ਵਾਰ ਫਿਰ ਤੋਂ ਆਪਣਾ ਵਿਰੋਧ ਜ਼ਾਹਿਰ ਕੀਤਾ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਲੁਧਿਆਣਾ ਪਾਰਟੀ ਦਫਤਰ ਵਿਖੇ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਦੋਸ਼ ਲਗਾਇਆ ਕਿ ਕਾਂਗਰਸ ਦੀ ਇਹ ਰੈਲੀ 1984 ਦੇ ਸਿੱਖ ਵਿਰੋਧੀ ਦੰਗਿਆਂ ਤੇ ਪੀੜਤਾਂ ਦੇ ਜ਼ਖ਼ਮ ਹਰੇ ਕਰ ਦੇਵੇਗੀ।
ਇਸ ਤੋਂ ਇਲਾਵਾ, ਭਾਜਪਾ ਵਲੋਂ 1984 ਦੇ ਸਿੱਖ ਦੰਗਿਆ ਨੂੰ ਲੈ ਕੇ ਇਕ ਸੈਮੀਨਾਰ ਦਾ ਆਯੋਜਨ 4 ਨਵੰਬਰ ਨੂੰ ਕੀਤਾ ਜਾ ਰਿਹਾ ਹੈ, ਜਿਸ ਵਿਚ ਸੀਨੀਅਰ ਭਾਜਪਾ ਆਗੂ ਵੱਖ-ਵੱਖ ਸੈਸ਼ਨਾਂ ਨੂੰ ਸੰਬੋਧਨ ਕਰਨਗੇ।
ਉੱਥੇ ਹੀ, ਆਮ ਆਦਮੀ ਪਾਰਟੀ ਵਲੋਂ 40 ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਕਰਨ ਬਾਰੇ ਉਨ੍ਹਾਂ ਨੇ ਕਿਹਾ ਕਿ ਪਾਰਟੀ ਵੱ ਇਹ ਜਲਦਬਾਜ਼ੀ ਇਨ੍ਹਾਂ ਆਗੂਆਂ ਦੇ ਪਲਾਇਣ ਨੂੰ ਰੋਕਣ ਵਾਸਤੇ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਸੂਬਾ ਸਰਕਾਰ 'ਤੇ ਜੰਮ ਕੇ ਨਿਸ਼ਾਨਾ ਵੀ ਸਾਧਿਆ।
ਤਾਜ਼ਾ ਖ਼ਬਰਾਂ
Free
ਰਾਹੁਲ ਗਾਂਧੀ ਦੀ ਇਕ ਨਵੰਬਰ ਦੀ ਰੈਲੀ ਦਾ ਭਾਜਪਾ ਨੇ ਕੀਤਾ ਵਿਰੋਧ, ਦੰਗਾ ਪੀੜਤਾਂ ਬਾਰੇ 4 ਨਵੰਬਰ ਨੂੰ ਸਮਾਗਮ ਦਾ ਕਰੇਗੀ ਆਯੋਜਨ
ਲੁਧਿਆਣਾ, 31 ਅਕਤੂਬਰ (ਰੂਪੇਸ਼ ਕੁਮਾਰ) - ਰਾਹੁਲ ਗਾਂਧੀ ਵਲੋਂ ਇੱਕ ਨਵੰਬਰ ਨੂੰ ਦਿੱਲੀ ਵਿਚ ਕੀਤੀ ਜਾ ਰਹੀ ਰੈਲੀ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ...
ਅਜੀਤ ਡੈਸਕ
31-10-2026