31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਵਿਧਾਇਕ ਧਾਲੀਵਾਲ ਨੂੰ ਹਲਕਾ ਅਜਨਾਲਾ ਤੋਂ ਮੁੜ ਟਿਕਟ ਮਿਲਣ ’ਤੇ 'ਆਪ' ਆਗੂਆਂ ਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ

ਅਜਨਾਲਾ (ਅੰਮ੍ਰਿਤਸਰ), 31 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਵਿਧਾਨ ਸਭਾ ਹਲਕਾ ਅਜਨਾਲਾ ਤੋਂ ਆਮ ਆਦਮੀ ਪਾਰਟੀ ਵਲੋਂ 2027 ਦੀਆਂ ਚੋਣਾਂ ਲਈ...

ਅਜੀਤ ਡੈਸਕ 31-10-2026

ਅਜਨਾਲਾ (ਅੰਮ੍ਰਿਤਸਰ), 31 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਵਿਧਾਨ ਸਭਾ ਹਲਕਾ ਅਜਨਾਲਾ ਤੋਂ ਆਮ ਆਦਮੀ ਪਾਰਟੀ ਵਲੋਂ 2027 ਦੀਆਂ ਚੋਣਾਂ ਲਈ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੂੰ ਮੁੜ ਉਮੀਦਵਾਰ ਐਲਾਨੇ ਜਾਣ ਦੀ ਖ਼ਬਰ ਮਿਲਦਿਆਂ ਹੀ ਹਲਕੇ ਦੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਟਿਕਟ ਮਿਲਣ ਉਪਰੰਤ ਅਜਨਾਲਾ ਸ਼ਹਿਰ ਸਥਿਤ ਪਾਰਟੀ ਦਫ਼ਤਰ ਵਿਖੇ ਪਹੁੰਚੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦਾ ਹਲਕੇ ਦੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਵਰਕਰਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਵਰਕਰਾਂ ਅਤੇ ਸਮਰਥਕਾਂ ਨੇ ਵਿਧਾਇਕ ਸ. ਧਾਲੀਵਾਲ ਨੂੰ ਮੁੜ ਪਾਰਟੀ ਉਮੀਦਵਾਰ ਬਣਾਏ ਜਾਣ ਦੀ ਖੁਸ਼ੀ ਵਿਚ ਆਤਿਸ਼ਬਾਜ਼ੀ ਚਲਾਈ ਅਤੇ ਲੱਡੂ ਵੰਡ ਕੇ ਜਸ਼ਨ ਮਨਾਏ। 

ਇਸ ਮੌਕੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ’ਤੇ ਮੁੜ ਭਰੋਸਾ ਪ੍ਰਗਟਾਉਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਉਮੀਦਾਂ ’ਤੇ ਖਰਾ ਉਤਰਨ ਅਤੇ ਹਲਕਾ ਅਜਨਾਲਾ ਦੇ ਲੋਕਾਂ ਦੀ ਸੇਵਾ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ। ਉਨ੍ਹਾਂ ਅੱਗੇ ਕਿਹਾ ਕਿ ਪਾਰਟੀ ਵਰਕਰਾਂ ਅਤੇ ਹਲਕੇ ਦੇ ਲੋਕਾਂ ਦਾ ਪਿਆਰ ਤੇ ਸਹਿਯੋਗ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਸਮੂਹ ਵਰਕਰਾਂ ਅਤੇ ਸਮਰਥਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਹਲਕੇ ਦੇ ਵਿਕਾਸ ਲਈ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਣਗੇ। 

ਇਸ ਮੌਕੇ ਨੌਜਵਾਨ ਆਗੂ ਖੁਸ਼ਪਾਲ ਸਿੰਘ ਧਾਲੀਵਾਲ, ਜ਼ਿਲਾ ਸਿੱਖਿਆ ਕੋਆਰਡੀਨੇਟਰ ਅਮਨਦੀਪ ਕੌਰ ਧਾਲੀਵਾਲ, ਓ.ਐਸ.ਡੀ ਗੁਰਜੰਟ ਸਿੰਘ ਸੋਹੀ, ਮਾਰਕੀਟ ਕਮੇਟੀ ਅਜਨਾਲਾ ਦੇ ਚੇਅਰਮੈਨ ਰਾਜਵਿੰਦਰ ਸਿੰਘ ਰਾਜੂ, ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਆਮ ਆਦਮੀ ਪਾਰਟੀ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ, ਸਰਪੰਚ ਪਹਿਲਵਾਨ ਜਸਵੰਤ ਸਿੰਘ ਗੱਗੋਮਾਹਲ, ਸਰਪੰਚ ਮਨਜਿੰਦਰ ਸਿੰਘ ਸੈਦੋਗਾਜੀ, ਬਲਾਕ ਪ੍ਰਧਾਨ ਸਰਪੰਚ ਮਨਪ੍ਰੀਤ ਸਿੰਘ ਮੰਨੂ ਮੱਲੀ ਬੋਹੜਵਾਲਾ, ਸਰਪੰਚ ਸੰਤੋਖ ਸਿੰਘ ਕੋਟ ਗੁਰਬਖਸ਼, ਸਾਬਕਾ ਕੌਂਸਲਰ ਸੁਰਿੰਦਰ ਬੱਬੂ ਮਹਾਜਨ ਅਤੇ ਇੰਦਰਪਾਲ ਸਿੰਘ ਸ਼ਾਹ, ਸਰਪੰਚ ਗੁਰਨਾਮ ਸਿੰਘ ਕਮੀਰਪੁਰਾ, ਪ੍ਰਧਾਨ ਹਰਜੀਤ ਸਿੰਘ ਗੁਰਾਲਾ, ਸਰਪੰਚ ਸ਼ੇਰ ਸਿੰਘ ਅਵਾਨ, ਚੇਅਰਮੈਨ ਮੋਹਨ ਸਿੰਘ ਸਰਾਫ, ਸਰਪੰਚ ਪਹਿਲਵਾਨ ਗੁਰਜੰਟ ਸਿੰਘ ਸਰਾਏ, ਮਹਿਲਾ ਵਿੰਗ ਹਲਕਾ ਕੋਆਰਡੀਨੇਟਰ ਗੁਰਦੀਪ ਕੌਰ, ਸਰਪੰਚ ਇਕਬਾਲ ਸਿੰਘ ਰਿਆੜ, ਪ੍ਰਧਾਨ ਸਾਹਿਬ ਸਿੰਘ ਫੌਜੀ ਰਾਏਪੁਰ ਕਲਾਂ, ਪ੍ਰਧਾਨ ਸ਼ੇਰ ਸਿੰਘ ਭੁੱਲਰ ਪੰਡੋਰੀ, ਤੇਜਿੰਦਰ ਸਿੰਘ ਢਿੱਲੋਂ ਫੁੱਲੇਚੱਕ, ਗੁਰਚੇਤ ਸਿੰਘ ਢਿੱਲੋ ਫੁੱਲੇਚੱਕ, ਡਾਇਰੈਕਟਰ ਕੰਵਲਜੀਤ ਸਿੰਘ ਗਿੱਲ, ਸਰਪੰਚ ਜਗਰੂਪ ਸਿੰਘ ਮੱਧੂਸਾਂਗਾ, ਸਰਪੰਚ ਬਲਦੇਵ ਸਿੰਘ ਸਾਰੰਗਦੇਵ, ਪ੍ਰਧਾਨ ਰਘੂ ਸਾਰੰਗਦੇਵ, ਸਾਬਕਾ ਸਰਪੰਚ ਹਰਮੀਤ ਸਿੰਘ ਲਾਡੀ ਸੰਧੂ, ਨੰਬਰਦਾਰ ਸਤਪਾਲ ਸਲਵਾਨ, ਪ੍ਰਧਾਨ ਦਵਿੰਦਰ ਸਿੰਘ ਸੋਨੂੰ, ਸਰਪੰਚ ਪਲਵਿੰਦਰ ਸਿੰਘ ਗੁੱਝਾਪੀਰ, ਸਰਪੰਚ ਰਾਜਵਿੰਦਰ ਸਿੰਘ ਰਾਜੂ ਫੱਤੇਵਾਲ, ਸਾਬਕਾ ਸਰਪੰਚ ਪੂਰਨ ਸਿੰਘ ਫੱਤੇਵਾਲ, ਸਰਪੰਚ ਲਾਲੀ ਸ਼ਾਹ ਨਾਨੋਕੇ, ਕਾਬਲ ਸਿੰਘ ਪਛੀਆ, ਗੁਰਦੇਵ ਸਿੰਘ ਗੁਲਾਬ ਅਤੇ ਅਵਿਨਾਸ਼ ਮਸੀਹ ਆਦਿ ਹਾਜ਼ਰ ਸਨ I

ਪਿਛਲੀ ਖ਼ਬਰ ਸੀ.ਬੀ.ਆਈ. ਦਫ਼ਤਰ ਤੋਂ ਕਰੀਬ ਤਿੰਨ ਘੰਟਿਆਂ ਦੀ ਪੁੱਛਗਿੱਛ ਉਪਰੰਤ ਬਾਹਰ ਆਏ ਓ.ਐਸ.ਡੀ. ਰਾਜਬੀਰ ਸਿੰਘ ਘੁੰਮਣ ਅਗਲੀ ਖ਼ਬਰ ਸ਼ਹੀਦ ਭਾਈ ਬੇਅੰਤ ਸਿੰਘ ਦਾ ਸਲਾਨਾ ਸ਼ਹੀਦੀ ਦਿਹਾੜਾ (ਬਰਸੀ) ਸ਼ਰਧਾ ਭਾਵਨਾ ਨਾਲ ਮਨਾਇਆ ਗਿਆ