31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸਤਿੰਦਰ ਸਰਤਾਜ ਦੀ ਟੀਮ ਨਾਲ ਹਾਦਸੇ ਦੀ ਖ਼ਬਰ ਫਰਜ਼ੀ, ਮੀਡੀਆ ਟੀਮ ਨੇ ਕੀਤਾ ਖੰਡਨ

ਜਗਰਾਉਂ (ਲੁਧਿਆਣਾ), 31 ਅਕਤੂਬਰ (ਕੁਲਦੀਪ ਸਿੰਘ ਲੋਹਟ)- ਪੰਜਾਬੀ ਗਾਇਕ ਸਤਿੰਦਰ ਸਰਤਾਜ ਦੀ ਟੀਮ ਨਾਲ ਭਿਆਨਕ ਹਾਦਸਾ...

ਅਜੀਤ ਡੈਸਕ 31-10-2026

ਜਗਰਾਉਂ (ਲੁਧਿਆਣਾ), 31 ਅਕਤੂਬਰ (ਕੁਲਦੀਪ ਸਿੰਘ ਲੋਹਟ)- ਪੰਜਾਬੀ ਗਾਇਕ ਸਤਿੰਦਰ ਸਰਤਾਜ ਦੀ ਟੀਮ ਨਾਲ ਭਿਆਨਕ ਹਾਦਸਾ ਵਾਪਰਨ ਅਤੇ ਇਸ ਹਾਦਸੇ ਵਿਚ ਪੰਜ ਵਿਅਕਤੀਆਂ ਦੀ ਮੌਤ ਹੋਣ ਸਬੰਧੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਖ਼ਬਰ ਨੂੰ ਸਤਿੰਦਰ ਸਰਤਾਜ ਦੀ ਮੀਡੀਆ ਟੀਮ ਨੇ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਫਰਜ਼ੀ ਕਰਾਰ ਦਿੰਦਿਆਂ ਇਸ ਦਾ ਖੰਡਨ ਕੀਤਾ ਹੈ।

ਟੀਮ ਮੈਂਬਰ ਗੁਰਮੀਤ ਸਿੰਘ ਧਾਲੀਵਾਲ ਨੇ ਸਪੱਸ਼ਟ ਕੀਤਾ ਹੈ ਕਿ ਅਜਿਹੀ ਕੋਈ ਹਾਦਸੇ ਦੀ ਘਟਨਾ ਨਹੀਂ ਵਾਪਰੀ ਅਤੇ ਸੋਸ਼ਲ ਮੀਡੀਆ ’ਤੇ ਪ੍ਰਸਾਰਿਤ ਕੀਤੀ ਜਾ ਰਹੀ ਖ਼ਬਰ ਵਿਚ ਰੱਤੀ ਭਰ ਵੀ ਸੱਚਾਈ ਨਹੀਂ ਹੈ। ਗੁਰਮੀਤ ਸਿੰਘ ਧਾਲੀਵਾਲ ਨੇ ਫੋਨ ’ਤੇ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਹਾਲ ਹੀ ਵਿਚ ਇੰਦੌਰ ਵਿਖੇ ਸ਼ੋਅ ਕਰਨ ਤੋਂ ਬਾਅਦ ਵਾਪਸ ਪਰਤੇ ਹਨ। ਜਦੋਂ ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਆਪਣੀ ਟੀਮ ਦੇ ਪੰਜ ਮੈਂਬਰਾਂ ਦੀ ਹਾਦਸੇ ਵਿਚ ਮੌਤ ਹੋਣ ਦੀ ਖ਼ਬਰ ਦੇਖੀ ਤਾਂ ਉਨ੍ਹਾਂ ਨੂੰ ਡੂੰਘਾ ਦੁੱਖ ਹੋਇਆ ਅਤੇ ਅਜਿਹੀ ਝੂਠੀ ਖ਼ਬਰ ਨਾਲ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਵੀ ਠੇਸ ਪਹੁੰਚੀ ਹੈ।

ਪਿਛਲੀ ਖ਼ਬਰ ਪੰਜਾਬ ਪੁਲਿਸ ਦੇ 76 ਇੰਸਪੈਕਟਰ ਤਰੱਕੀ ਉਪਰੰਤ ਬਣੇ ਡੀ.ਐੱਸ.ਪੀ. ਅਗਲੀ ਖ਼ਬਰ ਨਗਰ ਨਿਗਮ ਕੂੜੇ ਦੀ ਸਮੱਸਿਆ ਦੇ ਸਥਾਈ ਹੱਲ ਲਈ ਟੀਮ ਗਠਿਤ ਕਰਕੇ 10 ਦਿਨਾਂ ਦੇ ਅੰਦਰ ਆਪਣੀ ਰਿਪੋਰਟ ਪੇਸ਼ ਕਰੇ- ਜਤਿੰਦਰ ਸਿ...