31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਜਗਦੀਪ ਸਿੰਘ ਗੋਲਡੀ ਕੰਬੋਜ ਨੂੰ ਮੁੜ ਟਿਕਟ ਮਿਲਣ ’ਤੇ ਕੰਬੋਜ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ

ਸੁਨਾਮ ਊਧਮ ਸਿੰਘ ਵਾਲਾ, 31 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਆਮ ਆਦਮੀ ਪਾਰਟੀ ਵਲੋਂ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਐਲਾਨੀ ਗਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਵਿਚ ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਨੌਜਵਾਨ ਆਗੂ ਜਗਦੀਪ ਸਿੰਘ ਗੋਲਡੀ ਕੰਬੋਜ ਨੂੰ ਮੁੜ ਪਾਰਟੀ ਉਮੀਦਵਾਰ ਐਲਾਨੇ ਜਾਣ ’ਤੇ ....

ਅਜੀਤ ਡੈਸਕ 31-10-2026

ਕੰਬੋਜ ਭਲਾਈ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਮਨਦੀਪ ਸਿੰਘ ਜੋਸ਼ਨ ਨੇ ਪਾਰਟੀ ਹਾਈਕਮਾਂਡ ਦਾ ਕੀਤਾ ਧੰਨਵਾਦ
ਸੁਨਾਮ ਊਧਮ ਸਿੰਘ ਵਾਲਾ, 31 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਆਮ ਆਦਮੀ ਪਾਰਟੀ ਵਲੋਂ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਐਲਾਨੀ ਗਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਵਿਚ ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਨੌਜਵਾਨ ਆਗੂ ਜਗਦੀਪ ਸਿੰਘ ਗੋਲਡੀ ਕੰਬੋਜ ਨੂੰ ਮੁੜ ਪਾਰਟੀ ਉਮੀਦਵਾਰ ਐਲਾਨੇ ਜਾਣ ’ਤੇ ਕੰਬੋਜ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ।

ਇਸ ਮੌਕੇ ਕੰਬੋਜ ਭਲਾਈ ਬੋਰਡ ਸੰਗਰੂਰ ਦੇ ਜ਼ਿਲ੍ਹਾ ਚੇਅਰਮੈਨ ਮਨਦੀਪ ਸਿੰਘ ਜੋਸ਼ਨ ਨੇ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਜਗਦੀਪ ਸਿੰਘ ਗੋਲਡੀ ਕੰਬੋਜ ’ਤੇ ਮੁੜ ਭਰੋਸਾ ਜਤਾਉਣਾ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਗੋਲਡੀ ਕੰਬੋਜ ਇਸ ਵਾਰ ਜਲਾਲਾਬਾਦ ਹਲਕੇ ਤੋਂ 2022 ਦੀਆਂ ਵਿਧਾਨ ਸਭਾ ਚੋਣਾਂ ਨਾਲੋਂ ਵੀ ਵੱਧ ਵੋਟਾਂ ਦੇ ਫ਼ਰਕ ਨਾਲ ਜਿੱਤ ਦਰਜ ਕਰਨਗੇ।

ਜਗਦੀਪ ਸਿੰਘ ਗੋਲਡੀ ਕੰਬੋਜ ਨੂੰ ਵਧਾਈ ਦੇਣ ਵਾਲਿਆਂ ਵਿਚ ਚੇਅਰਮੈਨ ਮਨਦੀਪ ਸਿੰਘ ਜੋਸ਼ਨ, ਕੇਹਰ ਸਿੰਘ ਜੋਸ਼ਨ, ਹਰਨੇਕ ਸਿੰਘ ਨੱਢੇ, ਭੁਪਿੰਦਰ ਸਿੰਘ ਸੰਧੇ, ਮਾਸਟਰ ਕਰਮ ਸਿੰਘ, ਸੋਨੂ ਵਰਮਾ ਅਤੇ ਸੁਰਿੰਦਰ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਸ਼ਾਮਲ ਸਨ।

 

 
ਪਿਛਲੀ ਖ਼ਬਰ ਮਾਨਾਂਵਾਲਾ ਵਿਖੇ ਦੋ ਰੋਜ਼ਾ ਰੈਣ ਸੁਬਾਈ ਕੀਰਤਨ ਦਰਬਾਰ ਦੀ ਸ਼ੁਰੂਆਤ ਅਗਲੀ ਖ਼ਬਰ ਪ੍ਰੋਫੈਸਰ ਬਲਜਿੰਦਰ ਕੌਰ ਨੂੰ ਮੁੜ ਉਮੀਦਵਾਰ ਐਲਾਨਣ ’ਤੇ ਤਲਵੰਡੀ ਸਾਬੋ ਹਲਕੇ ਵਿਚ ਖੁਸ਼ੀ ਦੀ ਲਹਿਰ