ਸਨੌਰ (ਪਟਿਆਲਾ), 1 ਨਵੰਬਰ (ਗੀਤਵਿੰਦਰ ਸਿੰਘ ਸੋਖਲ) - ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜ਼ਿਲ੍ਹਾ ਪਟਿਆਲਾ ਅਧੀਨ ਵਿਧਾਨ ਸਭਾ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦੇ ਪੀ.ਏ. ਵਲੋਂ ਜਾਰੀ ਕੀਤੇ ਅਸਤੀਫ਼ੇ ਦੇ ਪੱਤਰ ਅਨੁਸਾਰ, ਹਰਮੀਤ ਸਿੰਘ ਪਠਾਣਮਾਜਰਾ ਨੇ ਆਪਣਾ ਅਸਤੀਫ਼ਾ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਭੇਜਿਆ ਹੈ। ਉਨ੍ਹਾਂ ਪੱਤਰ ਵਿਚ ਸਪੱਸ਼ਟ ਲਿਖਿਆ ਹੈ ਕਿ ਉਹ ਤੁਰੰਤ ਪ੍ਰਭਾਵ ਨਾਲ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਹੇ ਹਨ। ਜ਼ਿਕਰਯੋਗ ਹੈ ਕਿ ਪਠਾਣਮਾਜਰਾ ਵਲੋਂ ਦਿੱਤਾ ਗਿਆ ਇਹ ਅਸਤੀਫ਼ਾ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਨਾਲ ਸੰਬੰਧਿਤ ਹੈ। ਪੱਤਰ ਵਿਚ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਕੋਈ ਜ਼ਿਕਰ ਨਹੀਂ ਕੀਤਾ ਗਿਆ। ਉਨ੍ਹਾਂ ਦੇ ਇਸ ਫ਼ੈਸਲੇ ਨਾਲ ਪੰਜਾਬ ਦੀ ਸਿਆਸਤ ਵਿਚ ਨਵੀਂ ਚਰਚਾ ਛਿੜ ਗਈ ਹੈ। ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਦਿਨਾਂ ਵਿਚ ਉਹ ਆਪਣੀ ਅਗਲੀ ਸਿਆਸੀ ਰਣਨੀਤੀ ਕੀ ਤੈਅ ਕਰਦੇ ਹਨ।
ਤਾਜ਼ਾ ਖ਼ਬਰਾਂ
Free
ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
ਸਨੌਰ (ਪਟਿਆਲਾ), 1 ਨਵੰਬਰ (ਗੀਤਵਿੰਦਰ ਸਿੰਘ ਸੋਖਲ) - ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ...
ਅਜੀਤ ਡੈਸਕ
01-11-2026