01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸ੍ਰੀ ਮੁਕਤਸਰ ਸਾਹਿਬ ਵਿਖੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਦੇ ਵਲੋਂ ਝੋਟਾ ਮਾਮਲੇ 'ਚ ਇਨਸਾਫ ਦੇਣ ਅਤੇ ਫੜੇ ਆਗੂ ਰਿਹਾਅ ਕਰਨ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 1 ਨਵੰਬਰ (ਰਣਜੀਤ ਸਿੰਘ ਢਿੱਲੋਂ)- ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਵਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਪ੍ਰੈਸ ਕਾਨਫਰੰਸ ਕੀਤੀ...

ਅਜੀਤ ਡੈਸਕ 01-11-2026

ਸ੍ਰੀ ਮੁਕਤਸਰ ਸਾਹਿਬ, 1 ਨਵੰਬਰ (ਰਣਜੀਤ ਸਿੰਘ ਢਿੱਲੋਂ)- ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਵਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਪ੍ਰੈਸ ਕਾਨਫਰੰਸ ਕੀਤੀ ਗਈ। ਜਿਸ ਵਿਚ ਸਭ ਤੋਂ ਪਹਿਲਾਂ ਜ਼ਿਲ੍ਹਾ ਇਕਾਈ ਦੇ ਆਗੂਆਂ ਤੇ ਵਰਕਰਾਂ ਨੇ ਪਾਰਟੀ ਅੰਦਰ ਡਰਾਫਟਿੰਗ ਕਮੇਟੀ ਦੇ ਗਠਨ ਸਬੰਧੀ ਉੱਠੇ ਵਿਵਾਦ ਨੂੰ ਗੈਰ ਸੰਵਿਧਾਨਿਕ ਤੇ ਬੇਬੁਨਿਆਦ ਦੱਸਿਆ। ਇਸ ਮੌਕੇ ਪ੍ਰੈੱਸ ਕਾਨਫਰੰਸ ਦੌਰਾਨ ਨਵਜੋਤ ਕੌਰ ਲੰਬੀ ਨੇ ਕਿਹਾ ਕਿ ਪੰਜ ਜ਼ਿਲ੍ਹਾ ਪ੍ਰਧਾਨਾਂ ਵਲੋਂ ਬਣਾਈ ਗਈ ਡਰੈਫਟਿੰਗ ਕਮੇਟੀ ਦਾ ਪਾਰਟੀ ਦੇ ਸੰਵਿਧਾਨ ਵਿਚ ਕੋਈ ਜ਼ਿਕਰ ਨਹੀਂ ਹੈ ਅਤੇ ਇਕ ਆਰਜੀ ਤੇ ਬੇਬੁਨਿਆਦ ਕਮੇਟੀ ਹੈ।

ਉਨ੍ਹਾਂ ਸਪਸ਼ਟ ਕੀਤਾ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਸਮੁੱਚੀ ਟੀਮ ਅੱਜ ਵੀ ਪਾਰਟੀ ਦੇ ਨਾਲ ਮਜ਼ਬੂਤੀ ਨਾਲ ਖੜੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਵਰਕਰਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਇੱਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਮਾਮਲੇ ਵਿਚ ਇਨਸਾਫ ਅਤੇ ਪਿਛਲੇ ਦਿਨੀਂ ਵੱਖ-ਵੱਖ ਸਖ਼ਤ ਧਰਾਵਾਂ ਤਹਿਤ ਫੜੇ ਗਏ ਲੱਖਾ ਸਿੰਘ ਸਿਧਾਣਾ ਸਮੇਤ ਕਰੀਬ 40 ਜਣਿਆਂ ਨੂੰ ਬਿਨ੍ਹਾਂ ਸ਼ਰਤ ਰਿਹਾਅ ਕਰਨ ਲਈ 5 ਨਵੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਪੰਜਾਬ ਦੀ ਕੋਠੀ ਦੇ ਘਿਰਾਓ ਦੇ ਪ੍ਰੋਗਰਾਮ ਵਿਚ ਪੰਜਾਬੀਆਂ ਨੂੰ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਇਹ ਲੜਾਈ ਕਿਸੇ ਇਕ ਜਥੇਬੰਦੀ ਜਾਂ ਸਿਆਸੀ ਪਾਰਟੀ ਦੀ ਨਹੀਂ, ਬਲਕਿ ਪੰਜਾਬ ਦੀਆਂ ਆਉਣ ਵਾਲੀਆਂ ਨਸਲਾਂ ਨੂੰ ਬਚਾਉਣ ਦੀ ਲੜਾਈ ਹੈ। ਜਿਸ ਵਿਚ ਸਮੂਹ ਪੰਜਾਬੀਆਂ ਨੂੰ ਸਾਥ ਦੇਣਾ ਚਾਹੀਦਾ ਹੈ। ਇਸ ਮੌਕੇ ਪਾਰਟੀ ਦੇ ਹੋਰ ਜ਼ਿਲ੍ਹਾ ਆਗੂ ਵੀ ਸ਼ਾਮਿਲ ਸਨ।

ਪਿਛਲੀ ਖ਼ਬਰ ਰਮਿੰਦਰ ਆਵਲਾ ਵਲੋਂ ਪਿੰਡ ਬਾਦਲ ’ਚ ‘ਜਲਾਲਾਬਾਦੀ’ ਅਕਾਲੀ ਆਗੂਆਂ ਨਾਲ ‘ਤਾਲਮੇਲ’ ਮੀਟਿੰਗ ਅਗਲੀ ਖ਼ਬਰ ਪਤੀ ਵਲੋਂ ਪਤਨੀ ਦਾ ਬੇਰਹਿਮੀ ਨਾਲ ਕਤਲ, ਗ੍ਰਿਫ਼ਤਾਰ