ਨਾਭਾ, 2 ਨਵੰਬਰ (ਜਗਨਾਰ ਸਿੰਘ ਦੁਲੱਦੀ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਅੱਜ ਨਾਭਾ ਪਹੁੰਚੇ ਜਿੱਥੇ ਉਨ੍ਹਾਂ ਵਲੋਂ ਵਪਾਰੀ ਵਰਗ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਵਪਾਰੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾ ਰਹੀਆਂ ਹਨ।
ਇਸ ਮੌਕੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ, ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਊ, ਐਡਵੋਕੇਟ ਖੁਸ਼ਹਾਲ ਬਾਬਲੂ ਖੋਰਾ, ਅਸ਼ੋਕ ਬਾਂਸਲ,ਯੂਥ ਆਗੂ ਜੱਸਾ ਖੋਖ, ਕੁਲਦੀਪ ਸਿੰਘ ਨੱਸੂਪੁਰ ਮੈਂਬਰ ਐਸ.ਜੀ.ਪੀ.ਸੀ., ਉਦਯੋਗਪਤੀ ਹਰਦੀਪ ਸਿੰਘ ਬੁੱਟਰ, ਜਥੇਦਾਰ ਬਲਤੇਜ ਸਿੰਘ ਖੋਖ, ਗੁਰਸੇਵਕ ਸਿੰਘ ਗੋਲੂ ਆਦਿ ਵਪਾਰੀ ਮੌਜੂਦ ਹਨ।