03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ, ਪੀਜੀਆਈ ਚੰਡੀਗੜ੍ਹ ਵਿਖੇ ਦਲਜੀਤ ਸਿੰਘ ਦਾ ਕੀਤਾ ਜਾਵੇਗਾ ਪੋਸਟਮਾਰਟਮ

ਚੰਡੀਗੜ੍ਹ, 3 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ) - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ...

ਅਜੀਤ ਡੈਸਕ 03-11-2026

ਚੰਡੀਗੜ੍ਹ, 3 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਵਸਨੀਕ ਦਲਜੀਤ ਸਿੰਘ ਦੇ ਮਾਮਲੇ ਵਿਚ ਮਹੱਤਵਪੂਰਨ ਹੁਕਮ ਜਾਰੀ ਕੀਤੇ ਹਨ, ਜਿਸਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਗਈ ਸੀ। ਮਾਮਲੇ ਦੀ ਸੁਣਵਾਈ ਕਰਦੇ ਹੋਏ ਅਦਾਲਤ ਨੇ ਨਿਰਦੇਸ਼ ਦਿੱਤੇ ਕਿ ਮ੍ਰਿਤਕ ਦਲਜੀਤ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਪੀ.ਜੀ.ਆਈ. ਚੰਡੀਗੜ੍ਹ ਵਿਖੇ ਕੀਤਾ ਜਾਵੇ। ਫਿਰ ਸੰਸਕਾਰ ਚੰਡੀਗੜ੍ਹ ਦੇ ਸੈਕਟਰ 25 ਦੇ ਸ਼ਮਸ਼ਾਨਘਾਟ ਵਿਚ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ, ਮ੍ਰਿਤਕ ਦੀ ਭੈਣ ਅਮਰਜੀਤ ਕੌਰ ਨੇ ਹਾਈ ਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਸੀ ਜਿਸ ਵਿਚ ਉਸਦੇ ਭਰਾ ਦੀ ਮੌਤ ਦੀ ਸੀ.ਬੀ.ਆਈ. ਜਾਂਚ, ਪੀ.ਜੀ.ਆਈ. ਵਿਚ ਨਿਰਪੱਖ ਪੋਸਟਮਾਰਟਮ ਅਤੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ ਸੀ।

ਪਿਛਲੀ ਖ਼ਬਰ ਦੀਵਾਲੀ ਦੇ ਮੱਦੇਨਜ਼ਰ ਐੱਸ.ਡੀ.ਐੱਮ. ਅਤੇ ਡੀ.ਐੱਸ.ਪੀ. ਵਲੋਂ ਬਾਜ਼ਾਰਾਂ ਦਾ ਦੌਰਾ, ਪਟਾਕਾ ਵਿਕਰੇਤਾਵਾਂ ਨੂੰ ਨਿਯਮਾਂ ਦੀ... ਅਗਲੀ ਖ਼ਬਰ ਮੁੱਖ ਮੰਤਰੀ ਮਾਨ ਵਲੋਂ 801 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ