03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਪੰਜਾਬ ਨੂੰ ਨਸ਼ਿਆਂ ਤੋਂ ਬਚਾਉਣ ਲਈ ਹਰ ਵਿਅਕਤੀ ਅੱਗੇ ਆਵੇ- ਪਰਗਟ ਸਿੰਘ

ਭਵਾਨੀਗੜ੍ਹ (ਸੰਗਰੂਰ), 3 ਨਵੰਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)- ਪੰਜਾਬ ਨੂੰ ਨਸ਼ਿਆਂ ਤੋਂ ਬਚਾਉਣ ਲਈ ਸੂਬੇ ਦੇ ਹਰ ਵਿਅਕਤੀ ਨੂੰ...

ਅਜੀਤ ਡੈਸਕ 03-11-2026

ਭਵਾਨੀਗੜ੍ਹ (ਸੰਗਰੂਰ), 3 ਨਵੰਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)- ਪੰਜਾਬ ਨੂੰ ਨਸ਼ਿਆਂ ਤੋਂ ਬਚਾਉਣ ਲਈ ਸੂਬੇ ਦੇ ਹਰ ਵਿਅਕਤੀ ਨੂੰ ਅੱਗੇ ਆ ਕੇ ਲੜਾਈ ਲੜਨ ਦੀ ਲੋੜ, ਇਹ ਵਿਚਾਰ ਕਾਂਗਰਸ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਨੇ ਕਾਂਗਰਸ ਦੀ ਇਨਸਾਫ਼ ਰੈਲੀ ਦੀਆਂ ਅੰਤਿਮ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਪਿੰਡ ਫੱਗੂਵਾਲਾ ਵਿਖੇ ਸਾਂਝੇ ਕੀਤੇ।

ਉਨ੍ਹਾਂ ਕਿਹਾ ਕਿ ਕਾਂਗਰਸ ਵਲੋਂ ਹੋ ਰਹੀ ਇਨਸਾਫ਼ ਰੈਲੀ ਵਿਚ ਪੰਜਾਬ ਤੋਂ ਲੱਖਾਂ ਦੀ ਗਿਣਤੀ ਵਿਚ ਲੋਕ ਸ਼ਮੂਲੀਅਤ ਕਰਨਗੇ। ਇਸ ਰੈਲੀ ਵਿਚ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਅਰਜੁਨ ਖੜਗੇ, ਵਿਰੋਧੀ ਧਿਰ ਦੇ ਨੇਤਾ ਅਤੇ ਨੌਜਵਾਨ ਆਗੂ ਰਾਹੁਲ ਗਾਂਧੀ ਤੋਂ ਇਲਾਵਾ ਪੂਰੇ ਪੰਜਾਬ ਦੇ ਆਗੂ ਵਿਸ਼ੇਸ਼ ਤੌਰ ਤੇ ਪਹੁੰਚ ਕੇ ਪੰਜਾਬ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਵਿਧਾਨ ਸਭਾ ਚੋਣਾਂ ਦਾ ਆਗਾਜ ਕਰਨਗੇ।

ਇਸ ਮੌਕੇ ਤੇ ਵਿਜੈ ਇੰਦਰ ਸਿੰਗਲਾ, ਰਾਜ ਕੁਮਾਰ ਵੇਰਕਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰੀ ਸਿੰਘ ਫੱਗੂਵਾਲਾ, ਹਰਜਿੰਦਰ ਸਿੰਘ ਮੰਨਾ, ਦਰਸ਼ਨ ਜੱਜ, ਗੁਰਪ੍ਰੀਤ ਸਿੰਘ ਕੰਧੋਲਾ, ਰਾਮ ਸਿੰਘ ਭਰਾਜ, ਗੁਰਪ੍ਰੀਤ ਸਿੰਘ ਸਰਪੰਚ ਫੱਗੂਵਾਲਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸ ਦੇ ਹੋਰ ਆਗੂ ਹਾਜ਼ਰ ਸਨ ।

ਪਿਛਲੀ ਖ਼ਬਰ ਡੇਰਾ ਬਾਬਾ ਨਾਨਕ ਨਜ਼ਦੀਕ ਸਕੂਟਰੀ ਤੇ ਕਾਰ ਦੀ ਭਿਆਨਕ ਟੱਕਰ, ਇਕ ਨੌਜਵਾਨ ਦੀ ਮੌਤ ਅਗਲੀ ਖ਼ਬਰ ਆਮ ਆਦਮੀ ਪਾਰਟੀ ਕੱਲ੍ਹ ਕਰੇਗੀ ਵੱਡਾ ਵਿਰੋਧ ਪ੍ਰਦਰਸ਼ਨ