03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਯੂ.ਪੀ. ਦੇ ਸ਼ਾਹਜਹਾਨਪੁਰ ’ਚ ਸਿੱਖ ਵਿਦਿਆਰਥੀ ’ਤੇ ਹਮਲਾ

ਸ਼ਾਹਜਹਾਨਪੁਰ (ਯੂ.ਪੀ.), 3 ਨਵੰਬਰ (ਪੀ.ਟੀ.ਆਈ.)-ਪੁਲਿਸ ਨੇ ਮੰਗਲਵਾਰ ਨੂੰ ਦੱਸਿਆ ਕਿ ਇੱਥੇ ਇੱਕ ਭੀੜ-ਭੜੱਕੇ ਵਾਲੇ ਬਾਜ਼ਾਰ ਵਿਚ, ਕੋਚਿੰਗ ਕਲਾਸਾਂ ਤੋਂ ਵਾਪਸ ਆ ਰਹੇ 17 ਸਾਲਾ ਸਿੱਖ ਵਿਦਿਆਰਥੀ ‘ਤੇ ਤਿੰਨ ਵਿਦਿਆਰਥੀਆਂ ਵਲੋਂ ਹਮਲਾ ਕੀਤਾ ਗਿਆ। ਇਸ ਘਟਨਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਹ...

ਅਜੀਤ ਡੈਸਕ 04-11-2026

ਸ਼ਾਹਜਹਾਨਪੁਰ (ਯੂ.ਪੀ.), 3 ਨਵੰਬਰ (ਪੀ.ਟੀ.ਆਈ.)-ਪੁਲਿਸ ਨੇ ਮੰਗਲਵਾਰ ਨੂੰ ਦੱਸਿਆ ਕਿ ਇੱਥੇ ਇੱਕ ਭੀੜ-ਭੜੱਕੇ ਵਾਲੇ ਬਾਜ਼ਾਰ ਵਿਚ, ਕੋਚਿੰਗ ਕਲਾਸਾਂ ਤੋਂ ਵਾਪਸ ਆ ਰਹੇ 17 ਸਾਲਾ ਸਿੱਖ ਵਿਦਿਆਰਥੀ ‘ਤੇ ਤਿੰਨ ਵਿਦਿਆਰਥੀਆਂ ਵਲੋਂ ਹਮਲਾ ਕੀਤਾ ਗਿਆ। ਇਸ ਘਟਨਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਹ ਘਟਨਾ ਸੋਮਵਾਰ ਸ਼ਾਮ ਨੂੰ ਕੋਤਵਾਲੀ ਥਾਣੇ ਦੇ ਅਧੀਨ ਆਉਂਦੀ ਰਾਜਘਾਟ ਪੁਲਿਸ ਚੌਕੀ ਨੇੜੇ ਵਾਪਰੀ।

ਵੀਡੀਓ ਵਿਚ 11ਵੀਂ ਜਮਾਤ ਦੇ ਵਿਦਿਆਰਥੀ ਨੂੰ ਦੋਸ਼ੀਆਂ ਵੱਲੋਂ ਕੁੱਟਿਆ ਜਾਂਦਾ ਦਿਖਾਈ ਦੇ ਰਿਹਾ ਹੈ, ਜੋ ਉਸਦੇ ਵਾਲ ਵੀ ਖਿੱਚ ਰਹੇ ਹਨ। ਆਸ-ਪਾਸ ਲੰਘ ਰਹੇ ਕਈ ਲੋਕ ਇਸ ਹਮਲੇ ਨੂੰ ਦੇਖਦੇ ਹੋਏ ਨਜ਼ਰ ਆਉਂਦੇ ਹਨ, ਪਰ ਕੋਈ ਵੀ ਵਿਚ ਬਚਾਅ ਲਈ ਅੱਗੇ ਨਹੀਂ ਆਉਂਦਾ। ਵਧੀਕ ਪੁਲਿਸ ਸੁਪਰਡੈਂਟ (ਸਿਟੀ) ਦੇਵੇਂਦਰ ਕੁਮਾਰ ਨੇ ਦੱਸਿਆ ਕਿ ਵਿਦਿਆਰਥੀ ‘ਤੇ ਇਹ ਹਮਲਾ ਪੁਰਾਣੀ ਦੁਸ਼ਮਣੀ ਕਾਰਨ ਕੀਤਾ ਗਿਆ, ਜਦੋਂ ਉਹ ਕੋਚਿੰਗ ਕਲਾਸਾਂ ਲਗਾ ਕੇ ਘਰ ਵਾਪਸ ਆ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਪੀੜਤ ਦੇ ਪਿਤਾ ਨੇ ਤਿੰਨਾਂ ਵਿਦਿਆਰਥੀਆਂ ਖਿਲਾਫ ਸ਼ਿਕਾਇਤ ਦਰਜ ਕਰਵਾਈ, ਜਿਸ ਤੋਂ ਬਾਅਦ ਉਨ੍ਹਾਂ ‘ਤੇ ਕੁੱਟਮਾਰ ਅਤੇ ਅਪਰਾਧਿਕ ਧਮਕੀਆਂ ਦੇਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।ਅਧਿਕਾਰੀ ਨੇ ਅੱਗੇ ਕਿਹਾ ਕਿ ਪੁਲਿਸ ਜਾਂਚ ਦੇ ਹਿੱਸੇ ਵਜੋਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਦੀ ਵੀ ਜਾਂਚ ਕਰ ਰਹੀ ਹੈ।

ਪਿਛਲੀ ਖ਼ਬਰ ਡੀ.ਜੀ.ਪੀ. ਦੀ ਨਿਯੁਕਤੀ ਸੰਬੰਧੀ ਸੂਬਿਆਂ ਦੇ ਨਿਯਮਾਂ ਦਾ ਵੇਰਵਾ ਦੇਵੇ ਕੇਂਦਰ-ਸੁਪਰੀਮ ਕੋਰਟ ਅਗਲੀ ਖ਼ਬਰ ਏਸ਼ੀਆ ਦੀਆਂ ਚੋਟੀ ਦੀਆਂ 100 ਯੂਨੀਵਰਸਿਟੀਆਂ ’ਚ 5 ਆਈ.ਆਈ.ਟੀ. ਤੇ ਆਈ.ਆਈ. ਐਸ ਸੀ. ਬੈਂਗਲੁਰੂ ਸ਼ਾਮਿਲ