ਮੋਗਾ, 4 ਨਵੰਬਰ- ਮੋਗਾ ਵਿਚ ਅੱਜ ਤੜਕਸਾਰ ਕਰੀਬ 4 ਵਜੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਵਲੋਂ ਪੰਜਾਬ ਮਹਿਲਾ ਵਿੰਗ ਪ੍ਰਧਾਨ ਡਾ. ਅਮਨਦੀਪ ਕੌਰ ਅਰੋੜਾ ਵਿਧਾਇਕਾ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਦੋ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ। ਸੂਤਰਾਂ ਅਨੁਸਾਰ ਜੀ.ਟੀ. ਰੋਡ ਸਥਿਤ ਫਲੈਟ ਅਤੇ ਦੁਸਾਂਝਾ ਰੋਡ ’ਤੇ ਸਥਿਤ ਕੋਠੀ ਵਿਚ ਈਡੀ ਦੀ ਜਾਂਚ ਜਾਰੀ ਹੈ। ਫਿਲਹਾਲ ਇਸ ਕਾਰਵਾਈ ਦੇ ਕਾਰਨਾਂ ਬਾਰੇ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਖ਼ਬਰ ਲਿਖੇ ਜਾਣ ਤੱਕ ਈ.ਡੀ. ਦੀ ਟੀਮ ਵਲੋਂ ਦੋਵਾਂ ਥਾਵਾਂ ’ਤੇ ਜਾਂਚ ਜਾਰੀ ਸੀ।
ਤਾਜ਼ਾ ਖ਼ਬਰਾਂ
Free
ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਟਿਕਾਣਿਆਂ ’ਤੇ ਈ.ਡੀ. ਵਲੋਂ ਛਾਪੇਮਾਰੀ
ਮੋਗਾ, 4 ਨਵੰਬਰ- ਮੋਗਾ ਵਿਚ ਅੱਜ ਤੜਕਸਾਰ ਕਰੀਬ 4 ਵਜੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਵਲੋਂ ਪੰਜਾਬ ਮਹਿਲਾ ਵਿੰਗ ਪ੍ਰਧਾਨ ਡਾ. ਅਮਨਦੀਪ ਕੌਰ ਅਰੋੜਾ ਵਿਧਾਇਕਾ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਦੋ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ।
ਅਜੀਤ ਡੈਸਕ
04-11-2026