04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਪਰਾਲੀ ਸਾੜਨ ਤੋਂ ਰੋਕਣ ਲਈ ਡੀ.ਸੀ. ਅਤੇ ਐੱਸ.ਐੱਸ.ਪੀ. ਵਲੋਂ ਪਿੰਡਾਂ ਦਾ ਦੌਰਾ, ਕਿਸਾਨਾਂ ਨੂੰ ਕੀਤਾ ਜਾਗਰੂਕ

ਗੁਰੂਹਰਸਹਾਏ, 4 ਨਵੰਬਰ (ਕਪਿਲ ਕੰਧਾਰੀ)- ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕਰਨ ਵਾਸਤੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਅਤੇ ਐੱਸ.ਐੱਸ.ਪੀ. ਭੁਪਿੰਦਰ ਸਿੰਘ ਸਿੱਧੂ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਗੁਰੂਹਰਸਹਾਏ ਇਲਾਕੇ ਦੇ ਕਈ ਪਿੰਡਾਂ ਦਾ ਦੌਰਾ ...

ਅਜੀਤ ਡੈਸਕ 04-11-2026
ਗੁਰੂਹਰਸਹਾਏ, 4 ਨਵੰਬਰ (ਕਪਿਲ ਕੰਧਾਰੀ)- ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕਰਨ ਵਾਸਤੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਅਤੇ ਐੱਸ.ਐੱਸ.ਪੀ. ਭੁਪਿੰਦਰ ਸਿੰਘ ਸਿੱਧੂ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਗੁਰੂਹਰਸਹਾਏ ਇਲਾਕੇ ਦੇ ਕਈ ਪਿੰਡਾਂ ਦਾ ਦੌਰਾ ਕੀਤਾ ਗਿਆ।

ਇਸ ਦੌਰਾਨ ਅਧਿਕਾਰੀਆਂ ਨੇ ਪਿੰਡ ਝੰਡੂ ਵਾਲਾ, ਜੀਵਾਂ ਅਰਾਈ, ਨੋ ਬਹਿਰਾਮ ਸ਼ੇਰ ਸਿੰਘ ਵਾਲਾ ਅਤੇ ਝਾਵਲਾ ਸਮੇਤ ਹੋਰ ਪਿੰਡਾਂ ਵਿਚ ਪਹੁੰਚ ਕੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ।

ਅਧਿਕਾਰੀਆਂ ਨੇ ਕਿਸਾਨਾਂ ਨੂੰ ਦੱਸਿਆ ਕਿ ਪਰਾਲੀ ਸਾੜਨ ਨਾਲ ਵਾਤਾਵਰਣ ਵਿਚ ਜ਼ਹਿਰੀਲਾ ਧੂੰਆਂ ਅਤੇ ਪ੍ਰਦੂਸ਼ਿਤ ਤੱਤ ਫੈਲਦੇ ਹਨ, ਜੋ ਮਨੁੱਖੀ ਸਿਹਤ ਲਈ ਬੇਹੱਦ ਨੁਕਸਾਨਦੇਹ ਹਨ। ਇਸ ਦਾ ਸਭ ਤੋਂ ਵੱਧ ਪ੍ਰਭਾਵ ਬੱਚਿਆਂ, ਬਜ਼ੁਰਗਾਂ ਅਤੇ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ’ਤੇ ਪੈਂਦਾ ਹੈ। ਇਸ ਤੋਂ ਇਲਾਵਾ ਸੜਕਾਂ ’ਤੇ ਧੂੰਆਂ ਫੈਲਣ ਕਾਰਨ ਵਾਹਨ ਚਾਲਕਾਂ ਨੂੰ ਦੂਰ ਤੱਕ ਦੇਖਣ ਵਿਚ ਮੁਸ਼ਕਲ ਆਉਂਦੀ ਹੈ, ਜਿਸ ਨਾਲ ਹਾਦਸਿਆਂ ਦਾ ਖ਼ਤਰਾ ਵੀ ਵਧ ਜਾਂਦਾ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਦੀ ਸੁਰੱਖਿਆ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਚੰਗੇ ਭਵਿੱਖ ਲਈ ਪਰਾਲੀ ਸਾੜਨ ਤੋਂ ਪੂਰੀ ਤਰ੍ਹਾਂ ਗੁਰੇਜ਼ ਕੀਤਾ ਜਾਵੇ ਅਤੇ ਖੇਤੀਬਾੜੀ ਵਿਭਾਗ ਵਲੋਂ ਸੁਝਾਏ ਗਏ ਆਧੁਨਿਕ ਤੇ ਵਿਗਿਆਨਕ ਤਰੀਕਿਆਂ ਨਾਲ ਪਰਾਲੀ ਦਾ ਪ੍ਰਬੰਧਨ ਕੀਤਾ ਜਾਵੇ।

ਇਸ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਵਲੋਂ ਸ਼ਹਿਰ ਦੇ ਨਾਲ ਲੱਗਦੇ ਉਨ੍ਹਾਂ ਵੱਖ-ਵੱਖ ਸਥਾਨਾਂ ਦਾ ਵੀ ਜਾਇਜ਼ਾ ਲਿਆ ਗਿਆ, ਜਿੱਥੇ ਨਸ਼ਿਆਂ ਦੀ ਖਰੀਦੋ-ਫਰੋਖ਼ਤ ਸਬੰਧੀ ਸ਼ਿਕਾਇਤਾਂ ਮਿਲਦੀਆਂ ਰਹਿੰਦੀਆਂ ਹਨ। ਇਸ ਮੌਕੇ ਐੱਸ.ਡੀ.ਐੱਮ. ਹਰਦੀਪ ਸਿੰਘ, ਡੀ.ਐੱਸ.ਪੀ. ਤਜਿੰਦਰ ਪਾਲ ਸਿੰਘ, ਥਾਣਾ ਮੁਖੀ ਜਤਿੰਦਰ ਸਿੰਘ, ਸੁਪਰਡੈਂਟ ਕੇਵਲ ਕ੍ਰਿਸ਼ਨ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਪਿਛਲੀ ਖ਼ਬਰ ਜਾਰਜੀਆ ’ਚ ਪਹਿਲੇ ਸਿੱਖ ਕਾਂਗਰਸਮੈਨ ਬਣੇ ਜਯੋਤ ਸਿੰਘ, ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਤੀ ਵਧਾਈ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: ਪੀ.ਏ.ਸੀ. ਮੈਂਬਰ ਸੁਖਦੇਵ ਸਿੰਘ ਨਾਨਕਪੁਰ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ